ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ 'ਚ CM ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਸ਼ਮੂਲੀਅਤ
Published : Jan 16, 2025, 7:42 pm IST
Updated : Jan 16, 2025, 7:42 pm IST
SHARE ARTICLE
CM Bhagwant Mann held a road show in Gandhi Nagar Assembly in Delhi, a large number of people participated.
CM Bhagwant Mann held a road show in Gandhi Nagar Assembly in Delhi, a large number of people participated.

ਲੋਕਾਂ ਦੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ - ਭਗਵੰਤ ਮਾਨ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ਇੱਥੇ ਗਾਂਧੀ ਨਗਰ ਤੋਂ ‘ਆਪ’ ਉਮੀਦਵਾਰ ਨਵੀਨ ਚੌਧਰੀ ਦੀਪੂ ਦੀ ਨਾਮਜ਼ਦਗੀ ਮੌਕੇ ਪੁੱਜੇ ਸਨ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ।  ਲੋਕਾਂ ਨੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰ ਦਾ ਸਵਾਗਤ ਕੀਤਾ। ਮਾਨ ਨੇ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕਾਂ ਦੀ ਭਿੜ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ।

ਮਾਨ ਨੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਕਰਨਾ ਹੈ। ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਦੁਰਵਿਵਹਾਰ ਕਰਨ ਵਾਲਿਆਂ ਦੇ ਹੱਥਾਂ 'ਚ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਹੀਂ ਦੇਣੀ ਹੈ।  ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ।

ਅਰਵਿੰਦ ਕੇਜਰੀਵਾਲ ਨੇ ਰਾਮ-ਲੀਲ੍ਹਾ ਮੈਦਾਨ ਤੋਂ ਜੋ ਕਾਫ਼ਲਾ ਸ਼ੁਰੂ ਕੀਤਾ ਸੀ, ਉਹ ਵਧਦੇ ਵਧਦੇ ਹੁਣ ਕਈ ਥਾਵਾਂ 'ਤੇ ਫੈਲ ਚੁੱਕਾ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਬਣੀ। ਚੰਡੀਗੜ੍ਹ ਵਿੱਚ ਸਾਡਾ ਮੇਅਰ ਹੈ। ਜਲੰਧਰ ਅਤੇ ਪਟਿਆਲਾ ਵਿੱਚ ਵੀ ਸਾਡੇ ਮੇਅਰ ਹਨ। ਦਿੱਲੀ ਦੇ ਐਮ.ਸੀ.ਡੀ. ਵਿੱਚ ਆਮ ਆਦਮੀ ਪਾਰਟੀ ਹੈ। ਸਾਡੇ ਕੋਲ ਗੁਜਰਾਤ ਵਿੱਚ ਪੰਜ ਵਿਧਾਇਕ, ਗੋਆ ਵਿੱਚ ਦੋ ਵਿਧਾਇਕ, ਪੰਜਾਬ ਦੇ ਤਿੰਨ ਲੋਕ ਸਭਾ ਮੈਂਬਰ ਅਤੇ 7 ਰਾਜ ਸਭਾ ਮੈਂਬਰ ਅਤੇ ਦਿੱਲੀ ਤੋਂ ਵੀ ਤਿੰਨ ਰਾਜ ਸਭਾ ਮੈਂਬਰ ਹਨ।  ਸਿਰਫ਼ 10 ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ।  ਇਹ ਵੱਡੀ ਗੱਲ ਹੈ।

ਮਾਨ ਨੇ ਕਿਹਾ ਕਿ ਦਿੱਲੀ ਵਿੱਚ ਜੋ ਵੀ ਕੰਮ ਹੋਇਆ ਹੈ, ਭਾਵੇਂ ਉਹ ਮੁਹੱਲਾ ਕਲੀਨਿਕ ਹੋਵੇ ਜਾਂ ਸਰਕਾਰੀ ਹਸਪਤਾਲ ਹੋਵੇ, ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇ। ਮੁਫ਼ਤ ਬਿਜਲੀ ਅਤੇ ਮੁਫ਼ਤ ਪਾਣੀ ਦੇਣ ਦਾ ਕੰਮ ਹੋਵੇ ਅਤੇ ਔਰਤਾਂ ਲਈ ਬੱਸ ਸਫ਼ਰ ਮੁਫ਼ਤ ਕਰਨ ਦਾ ਕੰਮ ਹੋਵੇ, ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਲਾਗੂ ਕੀਤੇ ਹਨ।  ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ।  ਹੁਣ ਤੱਕ ਅਸੀਂ ਪੰਜਾਬ ਵਿੱਚ 850 ਮੁਹੱਲਾ ਕਲੀਨਿਕ ਸਥਾਪਤ ਕਰ ਚੁੱਕੇ ਹਾਂ।  ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਗ਼ਰੀਬ ਅਤੇ ਅਮੀਰ ਦੇ ਬੱਚੇ ਇੱਕੋ ਬੈਂਚ 'ਤੇ ਪੜ੍ਹਦੇ ਹਨ, ਪੰਜਾਬ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ।  ਸਾਡੇ ਬੱਚੇ ਪੜ੍ਹ ਕੇ IIT ਅਤੇ NEET ਪਾਸ ਕਰ ਰਹੇ ਹਨ।  ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨ ਅਤੇ ਆਈਆਈਟੀ ਦੀ ਪ੍ਰੀਖਿਆ ਪਾਸ ਕੀਤੀ ਹੈ।

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮਾਨ ਨੇ ‘ਆਪ’ ਉਮੀਦਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਦੇ ਉਮੀਦਵਾਰ ਨਵੀਨ ਚੌਧਰੀ ਦੀਪੂ ਇਸ ਇਲਾਕੇ ਲਈ ਕੁਝ ਕਰਨਾ ਚਾਹੁੰਦੇ ਹਨ। ਤੁਹਾਡੀ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਖੁਦ ਇੱਕ ਸਾਧਾਰਨ ਪਰਿਵਾਰ ਵਿੱਚੋਂ ਉੱਠ ਕੇ ਇੱਥੇ ਪੁੱਜਿਆ ਹੈ।  ਇਸ ਲਈ, ਉਨ੍ਹਾਂ ਨੂੰ ਜਿਤਾਓ, ਜਿੱਤਣ ਤੋਂ ਬਾਅਦ ਉਹ ਤੁਹਾਡੇ ਵਿਚਕਾਰ ਰਹਿਣਗੇ ਅਤੇ ਤੁਹਾਡੇ ਲਈ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਦਾ ਕੰਮ ਸਫ਼ਾਈ ਕਰਨਾ ਹੈ।  ਅਸੀਂ ਆਪਣੇ ਝਾੜੂ ਨਾਲ ਪੰਜਾਬ ਅਤੇ ਦਿੱਲੀ ਦਾ ਚਿੱਕੜ ਸਾਫ਼ ਕਰ ਦਿੱਤਾ ਹੈ, ਇਸ ਲਈ ਦੋਵਾਂ ਥਾਵਾਂ 'ਤੇ ਕਮਲ ਨਹੀਂ ਖਿੜ ਰਿਹਾ।  ਭਾਜਪਾ ਦੇ ਪੰਜਾਬ ਅਤੇ ਦਿੱਲੀ ਦੋਵਾਂ 'ਚ ਸਿੰਗਲ ਡਿਜਿਟ ਵਿੱਚ ਵਿਧਾਇਕ ਹਨ।  ਇਸ ਵਾਰ ਵੀ ਅਜਿਹਾ ਹੀ ਹੋਣ ਜਾ ਰਿਹਾ ਹੈ। ਭਾਜਪਾ ਵਾਲੇ ਵੀ ਜਾਣਦੇ ਹਨ ਕਿ ਦਿੱਲੀ ਵਿੱਚ ਉਨ੍ਹਾਂ ਦਾ ਕੁਝ ਨਹੀਂ ਹੋਣ ਵਾਲਾ ਹੈ।

ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਆਮ ਆਦਮੀ ਪਾਰਟੀ ਤੋਂ ਗਾਰੰਟੀ ਸ਼ਬਦ ਚੋਰੀ ਕਰਨ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਮੈਨੀਫੈਸਟੋ ਕਹਿੰਦੇ ਸਨ, ਫਿਰ ਇਸ ਨੂੰ ਸੰਕਲਪ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ, ਉਹ ਇਸ ਨੂੰ ਮੈਨੀਫੈਸਟੋ ਵੀ ਕਹਿਣ ਲੱਗੇ ਹਨ, ਪਰ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਹੈ, ਇਹ ਲੋਕ ਵੀ ਗਾਰੰਟੀ ਕਹਿਣ ਲੱਗ ਪਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਜਾਣਬੁੱਝ ਕੇ ‘ਆਪ’ ਆਗੂਆਂ ਖ਼ਿਲਾਫ਼ ਝੂਠੇ ਪਰਚੇ ਕਰ ਰਹੀ ਹੈ।  ਸਾਡੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ੍ਹਾਂ ਵਿੱਚ ਡੱਕ ਦਿੱਤਾ।  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ।  ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਕੇਜਰੀਵਾਲ ਨੂੰ ਤਾਂ ਜੇਲ੍ਹ 'ਚ ਸੁੱਟ ਦੇਵੋਗੇ ਪਰ ਉਨ੍ਹਾਂ ਦੀ ਸੋਚ ਨੂੰ  ਕਿਵੇਂ ਜੇਲ੍ਹ 'ਚ ਰੱਖੋਗੇ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement