Jagjit singh Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ਵਿੱਚ ਦਾਖਲ: ਸਿਹਤ ਨਾਜ਼ੁਕ
Published : Jan 16, 2025, 9:07 am IST
Updated : Jan 16, 2025, 9:07 am IST
SHARE ARTICLE
Jagjit singh Dallewal's fast to death enters 52nd day
Jagjit singh Dallewal's fast to death enters 52nd day

ਸ਼ੰਭੂ ਸਰਹੱਦ ਤੋਂ ਕਿਸਾਨ ਅੰਦੋਲਨ ਸਬੰਧੀ ਅੱਜ ਕੀਤਾ ਜਾਵੇਗਾ ਵੱਡਾ ਐਲਾਨ

 

Jagjit singh Dallewal: ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ (ਵੀਰਵਾਰ) ਆਪਣੇ 52ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ 111 ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ। 

ਦੂਜੇ ਪਾਸੇ, ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ 'ਤੇ ਸੰਘਰਸ਼ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਹਰ ਪਿੰਡ ਤੋਂ ਘੱਟੋ-ਘੱਟ ਇੱਕ ਟਰੈਕਟਰ ਟਰਾਲੀ ਲਿਆਉਣ। ਇਸ ਦੇ ਨਾਲ ਹੀ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਡਾਕਟਰਾਂ ਅਨੁਸਾਰ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਸ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਹੁਣ ਸਰੀਰ ਆਪਣੇ ਆਪ ਨੂੰ ਖਾ ਰਿਹਾ ਹੈ। ਬਲੱਡ ਪ੍ਰੈਸ਼ਰ ਲਗਾਤਾਰ ਵੱਧਦਾ-ਘੱਟਦਾ ਰਹਿੰਦਾ ਹੈ। ਡੱਲੇਵਾਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਹ ਡਾਕਟਰੀ ਇਲਾਜ ਨਹੀਂ ਕਰਵਾਉਣਗੇ। ਹਾਲਾਂਕਿ, ਸਰਕਾਰ ਦੁਆਰਾ ਮੋਰਚੇ ਦੇ ਨੇੜੇ ਇੱਕ ਅਸਥਾਈ ਹਸਪਤਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਲਗਭਗ 50 ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਿੱਜੀ ਸੰਸਥਾਵਾਂ ਦੇ ਡਾਕਟਰ ਵੀ ਉਸਦੀ ਜਾਂਚ ਕਰ ਰਹੇ ਹਨ।

ਕਿਸਾਨਾਂ ਦੀ ਅਗਲੀ ਰਣਨੀਤੀ

ਸਭ ਤੋਂ ਪਹਿਲਾਂ ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸ਼ੰਭੂ ਸਰਹੱਦ ਤੋਂ ਕਿਸਾਨ ਅੰਦੋਲਨ ਸਬੰਧੀ ਇੱਕ ਵੱਡਾ ਐਲਾਨ ਕੀਤਾ ਜਾਵੇਗਾ। ਜਦੋਂ ਕਿ 18 ਤਰੀਕ ਨੂੰ ਕਿਸਾਨ ਅੰਦੋਲਨ ਸਬੰਧੀ SKM ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦੇਸ਼ ਭਰ ਵਿੱਚ ਕੱਢਿਆ ਜਾਵੇਗਾ। ਹਾਲਾਂਕਿ, ਹਰ ਰੋਜ਼ ਹਰਿਆਣਾ ਦੇ ਇੱਕ ਜ਼ਿਲ੍ਹੇ ਤੋਂ ਕਿਸਾਨ ਸਾਹਮਣੇ ਆ ਰਹੇ ਹਨ।


 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement