ਹਾਈ ਕੋਰਟ ਨੇ ਜਵਾਬ ਦਾਇਰ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ 'ਤੇ ਸੀਬੀਆਈ ਨੂੰ ਨੋਟਿਸ ਦਿੱਤਾ ਗਿਆ ਹੈ। ਹਾਈ ਕੋਰਟ ਨੇ ਸੀਬੀਆਈ ਨੂੰ 9 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਪਰ ਉਹ ਰਿਸ਼ਵਤਖੋਰੀ ਦੇ ਦੋਸ਼ ਵਿੱਚ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਹੈ। ਹਰਚਰਨ ਸਿੰਘ ਭੁੱਲਰ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ।
