ਪੁਲਵਾਮਾ ‘ਚ ਸੂਬੇ ਦੇ ਸ਼ਹੀਦ ਪਰਵਾਰਾਂ ਦੀ ਸਹਾਇਤਾ ਲਈ ਅੱਗੇ ਆਏ ਐਮੀ ਵਿਰਕ
Published : Feb 16, 2019, 1:19 pm IST
Updated : Feb 17, 2019, 4:07 pm IST
SHARE ARTICLE
Ammy Virk
Ammy Virk

ਪੁਲਵਾਮਾ ‘ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿਚ ਸੋਗ ਦੀ ਲਹਿਰ ਹੈ। ਹਰ ਦੇਸ਼ ਵਾਸੀ ਪੁਲਵਾਮਾ ਦਹਿਸ਼ਤੀ ਹਮਲੇ...

ਚੰਡੀਗੜ੍ਹ : ਪੁਲਵਾਮਾ ‘ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿਚ ਸੋਗ ਦੀ ਲਹਿਰ ਹੈ। ਹਰ ਦੇਸ਼ ਵਾਸੀ ਪੁਲਵਾਮਾ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸਲਾਮ ਕਰ ਰਿਹਾ ਹੈ। ਸ਼ਹੀਦਾਂ ਦੇ ਪਰਵਾਰਾਂ ਦੇ ਦੁੱਖ ਵਿਚ ਹਰ ਕੋਈ ਕਿਸੇ ਨਾ ਕਿਸੇ ਤਰੀਕੇ ਨਾਲ ਸ਼ਰੀਕ ਹੋ ਰਿਹਾ ਹੈ, ਉੱਥੇ ਹੀ ਫ਼ਿਲਮੀ ਸਿਤਾਰੀ ਵੀ ਸ਼ਹੀਦਾਂ ਦੇ ਪਰਵਾਰਾਂ ਦਾ ਦੁੱਖ ਵੰਡਾਉਣ ਲਈ ਨਿੱਤਰ ਰਹੇ ਹਨ। ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਇਸ ਹਮਲੇ ਵਿਚ ਸ਼ਹੀਦ ਸੂਬੇ ਦੇ ਚਾਰ ਜਵਾਨਾਂ ਦੇ ਪਰਵਾਰਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

 

 

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਇਸ ਹਮਲੇ ਵਿਚ ਸ਼ਹੀਦ ਸੂਬੇ ਦੇ ਚਾਰ ਜਵਾਨਾਂ ਦੇ ਪਰਵਾਰਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਐਮੀ ਵਿਰਕ ਨੇ ਇਸ ਬਾਰੇ ਅਪਣੇ ਸੋਸ਼ਲ ਮੀਡੀਆ ਅਕਾਉਂਟ ਉਤੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਰਿਵਾਰਾਂ ਨੂੰ ਪਏ ਪੁੱਤਰਾਂ ਦੇ ਘਾਟੇ ਨੂੰ ਤਾਂ ਪੂਰਾ ਨਹੀਂ ਕਰ ਸਕਦੇ ਪਰ ਅਪਣੇ ਵਲੋਂ ਮਦਦ ਜ਼ਰੂਰ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 12-12 ਲੱਖ ਮੁਆਵਜ਼ਾ ਤੇ ਇਕ ਜਣੇ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ।

ਦੱਸ ਦਈਏ ਕਿ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਕੀਤੇ ਇਸ ਹਮਲੇ ਵਿਚ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਚੋਹਲਾ ਸਾਹਿਬ ਅਧੀਨ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ, ਮੋਗਾ ਦੇ ਕਸਬਾ ਕੋਟ ਈਸੇ ਖ਼ਾਂ ਦੇ ਪਿੰਡ ਗਲੋਟੀ ਦਾ ਜੈਮਲ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹਿਰ ਦੀਨਾਨਗਰ ਦੀ ਆਰਿਆ ਕਾਲੋਨੀ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਅਤੇ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਨੇ ਅਪਣੀਆਂ ਜਾਨਾਂ ਗਵਾ ਲਈਆਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement