
ਪੁਲਵਾਮਾ ’ਚ ਹੋਏ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੁਖਜਿੰਦਰ ਸਿੰਘ ਦੇ ਜੱਦੀ ਪਿੰਡ ਗੰਢੀਵਿੰਡ...
ਚੰਡੀਗੜ੍ਹ : ਪੁਲਵਾਮਾ ’ਚ ਹੋਏ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੁਖਜਿੰਦਰ ਸਿੰਘ ਦੇ ਜੱਦੀ ਪਿੰਡ ਗੰਢੀਵਿੰਡ ਧੱਤਲ ਵਿਚ ਅੱਜ ਉਨ੍ਹਾਂ ਨੂੰ ਨਮ ਅੱਖ ਨਾਲ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿਤੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੈ ਗੋਇਲ, ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
Cremation of Martyr Sukhjinder Singh
ਬਹੁਤ ਹੀ ਦਰਦ ਭਰਿਆ ਸਮਾਂ ਸੀ ਜਦੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚੀ। ਇਸ ਦੌਰਾਨ ਲੋਕਾਂ ਨੇ ‘ਸੁਖਜਿੰਦਰ ਸਿੰਘ ਸ਼ਹੀਦ ਅਮਰ ਰਹੇ’ ਅਤੇ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਾਏ ਅਤੇ ਨਾਲ ਹੀ ਲੋਕਾਂ ਨੇ ਇਸ ਦੌਰਾਨ ਪਾਕਿਸਤਾਨ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਲਗਾਤਾਰ ਮੰਗ ਕੀਤੀ।
Cremation of Martyr Sukhjinder Singh
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਿਯਮਾਂ ਮੁਤਾਬਕ ਮੁਆਵਜ਼ਾ ਦਿਤਾ ਜਾਵੇਗਾ। ਕੇਂਦਰੀ ਮੰਤਰੀ ਵਿਜੈ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਦਾ ਜਵਾਬ ਦੇਵੇਗੀ। ਪੀਐਮ ਮੋਦੀ ਨੇ ਇਸ ਸਬੰਧੀ ਫ਼ੌਜ ਨੂੰ ਹਰੀ ਝੰਡੀ ਦੇ ਦਿਤੀ ਹੈ।