
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਡਰ.....
ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਡਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ, ਜਿਸ ਨੂੰ ਯੂਨੀਵਰਸਿਟੀ ਦੇ ਚਾਂਸਲਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪ੍ਰਵਾਨ ਕਰ ਲਿਆ ਗਿਆ। ਭਾਈ ਲੌਂਗੋਵਾਲ ਵਲੋਂ ਡਾ. ਪਰਿਤਪਾਲ ਸਿੰਘ, ਡੀਨ, ਫੈਕਲਟੀ ਆਫ ਬੇਸਿਕ ਐਂਡ ਅਪਲਾਈਡ ਸਾਇੰਸਜ਼ ਅਤੇ ਰਜਿਸਟਰਾਰ ਨੂੰ ਤੁਰੰਤ ਪ੍ਰਭਾਵ ਤੋਂ ਅਗਲੇ ਹੁਕਮਾਂ ਤੱਕ ਕਾਰਜਕਾਰੀ ਵਾਈਸ-ਚਾਂਸਲਰ ਦਾ ਚਾਰਜ ਦਿਤਾ ਗਿਆ ਹੈ।