ਕਬਾੜੀਏ ਕੋਲੋਂ 20 ਹਜ਼ਾਰ ਰੁਪਏ ‘ਚ ਖਰੀਦੀ ਸੀ 4 ਬੱਚਿਆਂ ਦੀ ਜਾਨ ਲੈਣ ਵਾਲੀ ਵੈਨ
Published : Feb 16, 2020, 12:08 pm IST
Updated : Feb 16, 2020, 12:12 pm IST
SHARE ARTICLE
Photo
Photo

ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿਚ ਵਾਪਰੇ ਭਿਆਨਕ ਹਾਦਸੇ ਨੇ ਹਰ ਵਿਅਕਤੀ ਦੀ ਰੂਹ ਨੂੰ ਕੰਬਾ ਕੇ ਰੱਖ ਦਿੱਤਾ ਹੈ।

ਲੌਂਗੋਵਾਲ: ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿਚ ਵਾਪਰੇ ਭਿਆਨਕ ਹਾਦਸੇ ਨੇ ਹਰ ਵਿਅਕਤੀ ਦੀ ਰੂਹ ਨੂੰ ਕੰਬਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪੰਜਾਬ ਵਿਚ ਮਾਤਮ ਛਾ ਗਿਆ। ਸਿਮਰਨ ਪਬਲਿਕ ਸਕੂਲ ਦੀ ਵੈਨ ਨੂੰ ਅਚਾਨਕ ਅੱਚ ਲੱਗਣ ਕਾਰਨ 4 ਛੋਟੇ ਬੱਚਿਆਂ ਦੀ ਜਿਉਂਦੇ ਸੜਨ ਨਾਲ ਦਰਦਨਾਕ ਮੌਤ ਹੋ ਗਈ।

File PhotoFile Photo

ਹੁਣ ਇਸ ਹਾਦਸੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਇਹ ਵੈਨ ਇਕ ਦਿਨ ਪਹਿਲਾਂ ਹੀ 20 ਹਜ਼ਾਰ ਰੁਪਏ ਵਿਚ ਕਬਾੜੀਏ ਕੋਲੋਂ ਖਰੀਦੀ ਗਈ ਸੀ, ਜਿਸ ਨੇ ਚਾਰ ਬੱਚਿਆਂ ਦੀ ਜਾਨ ਲੈ ਲਈ। ਕੱਲ ਇਹਨਾਂ ਬੱਚਿਆਂ ਨੂੰ ਪਹਿਲੇ ਦਿਨ ਹੀ ਇਸ ਵੈਨ ਵਿਚ ਲਿਜਾਇਆ ਜਾ ਰਿਹਾ ਸੀ। ਪਟਿਆਲੇ ਦੇ ਨੰਬਰ ਵਾਲੀ ਇਹ ਵੈਨ 20-22 ਸਾਲ ਪੁਰਾਣੀ ਦੱਸੀ ਜਾ ਰਹੀ ਹੈ। ਇਸ ਵਿਚ ਕੋਈ ਅੱਗ ਬੁਝਾਊ ਯੰਤਰ ਨਹੀਂ ਸੀ।

PhotoPhoto

ਅੱਜ ਕਰੀਬ 10 ਵਜੇ ਉਹਨਾਂ 4 ਬੱਚਿਆਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਹਾਦਸੇ ਵਿਚ 8 ਬੱਚਿਆਂ ਨੂੰ ਬਚਾ ਲਿਆ ਗਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਵੈਨ ਵਿਚ 12 ਬੱਚੇ ਸਨ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਵੈਨ ਹੀ ਸੜ ਗਈ। ਇਸ ਭਿਆਨਕ ਘਟਨਾ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੁਖ ਪ੍ਰਗਟਾਇਆ ਹੈ।

File PhotoPhoto

ਇਸ ਦੇ ਨਾਲ ਉਹਨਾਂ ਨੇ ਘਟਨਾ ਦੀ ਮਜਿਸਟ੍ਰੇਟ ਜਾਂਚ ਦੇ ਆਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਜਾਂਚ ਤੋਂ ਬਾਅਦ ਆਰੋਪੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਨੇ ਵੈਨ ਵਿਚ ਲੱਗੀ ਅੱਗ ਬਾਰੇ ਡ੍ਰਾਇਵਰ ਨੂੰ ਸੁਚੇਤ ਕੀਤਾ ਸੀ ਪਰ ਉਸ ਨੇ ਉਹਨਾਂ ਦੀਆਂ ਗੱਲਾਂ ‘ਤੇ ਧਿਆਨ ਨਹੀਂ ਦਿੱਤਾ।

PhotoPhoto

ਇਸ ਹਾਦਸੇ ਵਿਚ ਮਾਰੇ ਗਏ 4 ਬੱਚਿਆਂ ਵਿਚੋਂ 3 ਇਕ ਹੀ ਪਰਿਵਾਰ ਦੇ ਸਨ ਜੋ ਕਿ ਬਾਜਵਾ ਪਰਿਵਾਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿੰਦਾ ਬਚਣ ਵਾਲੇ ਬੱਚਿਆਂ ਵਿਚ ਢਾਈ ਸਾਲ ਦੀ ਇਕ ਬੱਚੀ ਅੱਜ ਪਹਿਲੇ ਦਿਨ ਹੀ ਸਕੂਲ ਗਈ ਸੀ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਭਾਰੀ ਗਿਣਤੀ ਵਿਚ ਇਕੱਠੇ ਹੋ ਕੇ ਸਕੂਲ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement