ਗੁਰਦਾਸਪੁਰ 'ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਂਚ ਜਾਰੀ 
Published : Feb 16, 2021, 11:07 am IST
Updated : Feb 16, 2021, 5:17 pm IST
SHARE ARTICLE
12th class school student
12th class school student

ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਈ ਸਿਮਰਨਜੀਤ ਸਿੰਘ ਦੀ ਮੌਤ

ਗੁਰਦਾਸਪੁਰ: ਕਸਬਾ ਘੁਮਾਣ ਦੇ  ਬਾਬਾ ਨਾਮਦੇਵ ਜੀ ਦੇ ਸੀਨੀਅਰ ਸੈਕੰਡਰੀ ਸਕੂਲ 'ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਦੱਸਣਯੋਗ ਹੈ ਕਿ ਇਹ ਮਾਮਲਾ ਜ਼ਮੀਨੀ ਵਿਵਾਦ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। 

schoolschool

ਜਾਣਕਾਰੀ ਮੁਤਾਬਕ 18 ਸਾਲ ਦਾ ਸਿਮਰਨਜੀਤ ਸਿੰਘ 12ਵੀਂ ਕਲਾਸ ਦੇ ਪੇਪਰ ਦੇਣ ਲਈ ਸਕੂਲ ਆਇਆ ਸੀ।  ਸਕੂਲ ਤੋਂ ਬਾਹਰ ਆਉਂਦੇ ਹੀ 12ਵੀਂ ਜਮਾਤ ਦਾ ਵਿਦਿਆਰਥੀ ਤੇ  ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕੀਤਾ ਗਿਆ। 

gurdaspur studentgurdaspur student

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ਼ ਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਅਤੇ ਉਸਦਾ ਭਰਾ ਹਰਮਨਦੀਪ ਸਿੰਘ ਪਿੰਡ ਛੈਲੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪੜ੍ਹਦੇ ਸਨ। ਸਿਮਰਨਜੀਤ ਸਿੰਘ ਦਾ 12ਵੀਂ ਕਲਾਸ ਦਾ ਪੇਪਰ ਦੇਣ ਸਕੂਲ ਆਇਆ ਸੀ। ਜਦੋਂ ਪੇਪਰ ਦੇ ਕੇ ਆਪਣੇ 9ਵੀ ਕਲਾਸ ਵਿੱਚ ਪੜਦੇ ਭਰਾ ਨਾਲ਼ ਸਕੂਲ ਦੇ ਗੇਟ ਤੋਂ ਬਾਹਰ ਆਇਆ ਤਾਂ ਪਹਿਲਾਂ ਤੋਂ ਉਥੇ ਖੜੇ ਨੋਜਵਾਨਾਂ ਵਲੋਂ ਸਿਮਰਨਜੀਤ ਸਿੰਘ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਸਿਮਰਨਜੀਤ ਸਿੰਘ ਗੰਭੀਰ ਜਖਮੀ ਹੋ ਗਿਆ ਅਤੇ ਹਰਮਨਦੀਪ ਸਿੰਘ ਨੇ ਦੌੜ ਕੇ ਆਪਣੀ ਜਾਨ ਬਚਾਈ। 

policepolice

ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਖੜਿਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਰਸਤੇ ਵਿਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ।  ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕਰ ਲਿਆ ਜਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement