ਕਿਡਨੀ ਦਾਨ ਕਰ ਕੇ ਸ਼ਖ਼ਸ ਨੂੰ ਨਵੀਂ ਜ਼ਿੰਦਗੀ ਦੇਣ ਵਾਲੀ ਬੀਬੀ ਲਈ ਮੋਦੀ ਨੇ ਲਿਖੀ ਪ੍ਰਸ਼ੰਸਾ ਚਿੱਠੀ
Published : Feb 16, 2021, 2:00 am IST
Updated : Feb 16, 2021, 2:00 am IST
SHARE ARTICLE
image
image

ਕਿਡਨੀ ਦਾਨ ਕਰ ਕੇ ਸ਼ਖ਼ਸ ਨੂੰ ਨਵੀਂ ਜ਼ਿੰਦਗੀ ਦੇਣ ਵਾਲੀ ਬੀਬੀ ਲਈ ਮੋਦੀ ਨੇ ਲਿਖੀ ਪ੍ਰਸ਼ੰਸਾ ਚਿੱਠੀ

ਨਵੀਂ ਦਿੱਲੀ, 15 ਫ਼ਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੰਗਦਾਨ ਨੂੰ ਮਹਾਦਾਨ ਦੱਸੇ ਜਾਣ ਤੋਂ ਪ੍ਰਭਾਵਿਤ ਹੋ ਕੇ ਆਪਣੀ ਕਿਡਨੀ ਦਾਨ ਕਰ ਕੇ ਇਕ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇਣ ਵਾਲੀ ਕੋਲਕਾਤਾ ਦੀ ਮਾਨਸੀ ਹਲਦਰ (48) ਨੂੰ ਉਸ ਸਮੇਂ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ, ਜਦੋਂ ਪ੍ਰਧਾਨ ਮੰਤਰੀ ਨੇ ਖ਼ੁਦ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਹਲਦਰ ਨੂੰ ਭੇਜੀ ਇਕ ਪ੍ਰਸ਼ੰਸਾ ਚਿੱਠੀ ਵਿਚ ਕਿਹਾ ਕਿ ਉਨ੍ਹਾਂ ਦੀ ਨਿਸਵਾਰਥ ਸੇਵਾ ਭਾਵਨਾ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਹਲਦਰ ਨੇ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਸੁਣਿਆ ਸੀ, ਜਿਸ ਵਿਚ ਉਨ੍ਹਾਂ ਨੇ ਅੰਗਦਾਨ ਨੂੰ ਮਹਾਦਾਨ ਦਸਿਆ ਸੀ। ਇਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ 2014 ਵਿਚ ਅਪਣੀ ਕਿਡਨੀ ਇਕ ਲੋੜਵੰਦ ਨੂੰ ਦਾਨ ਕਰ ਦਿਤੀ। ਕੁਝ ਮਹੀਨੇ ਪਹਿਲਾਂ ਹੀ ਹਲਦਰ ਨੇ ਇਕ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਘਟਨਾ ਤੋਂ ਜਾਣੂ ਕਰਵਾਇਆ ਸੀ। ਪਿਛਲੇ ਦਿਨੀਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਜਵਾਬੀ ਚਿੱਠੀ ਮਿਲੀ। (ਪੀਟੀਆਈ)
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement