
ਵੱਖ-ਵੱਖ ਹਸਤੀਆਂ ਨੇ ਪੁਲਿਸ ਕਾਰਵਾਈ ਖਿਲਾਫ ਆਵਾਜ਼ ਬੁਲੰਦ ਕਰਦਿਆਂ ਦਿਸ਼ਾ ਰਵੀ ਸਮੇਤ ਬਾਕੀਆਂ ਦੀ ਰਿਹਾਈ ਮੰਗੀ
ਚੰਡੀਗੜ੍ਹ : ਕਿਸਾਨੀ ਸੰਘਰਸ਼ ਬਾਰੇ ਚੰਗੀ ਸੋਚ ਰੱਖਣ ਵਾਲਿਆਂ ਖਿਲਾਫ ਹੋ ਰਹੀ ਕਾਨੂੰਨੀ ਕਾਰਵਾਈ ਨੂੰ ਲੈ ਕੇ ਦੇਸ਼ ਭਰ ਅੰਦਰ ਆਵਾਜ਼ ਉਠ ਰਹੀ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਸਰਕਾਰ 'ਤੇ ਪੱਖਪਾਤੀ ਕਾਰਵਾਈ ਦੇ ਦੋਸ਼ ਲਗਾਏ ਜਾ ਰਹੇ ਹਨ। ਖਾਸ ਕਰ ਕੇ ਬੰਗਲੁਰੂ ਦੀ 22 ਸਾਲਾ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦਾ ਦੇਸ਼-ਵਿਦੇਸ਼ ਭਾਰੀ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਰਕਾਰ 'ਤੇ ਤੰਜ ਕਸਦਿਆਂ ਗਿ੍ਫਤਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।
Bhagwant Mann
ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਲਿਖਿਆ ਹੈ, ''ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਰੋਨਾ ਨਹੀਂ ਹੋਇਆ। ਇਸ ਦਾ ਮਤਲਬ ਹੈ ਕਿ ਕੋਰੋਨਾ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ। ਜਲਦੀ ਹੀ ਕੋਰੋਨਾ 'ਤੇ ਵੀ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਵੇਗਾ। ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ, ਭਾਰਤੀ ਮੂਲ ਦੀ ਕੈਨੇਡੀਅਨ ਕਵਿੱਤਰੀ ਤੇ ਲੇਖਿਕਾ ਰੂਪੀ ਕੌਰ ਤੋਂ ਇਲਾਵਾ ਕਈ ਪ੍ਰਸਿੱਧ ਹਸਤੀਆਂ ਨੇ ਇਸ ਕਾਰਵਾਈ ਖਿਲਾਫ ਆਵਾਜ਼ ਬੁਲੰਦ ਕਰਦਿਆਂ ਇਸ ਦੀ ਨਿੰਦਾ ਕੀਤੀ ਹੈ।
किसान आंदोलन के चलते किसी भी किसान को क़ोरोना नहीं हुआ...इसका मतलब कोरोना भी किसान आंदोलन का समर्थन कर रहा है ... जल्दी ही कोरोना पर भी देशद्रोही का केस दर्ज होगा ???
— Bhagwant Mann (@BhagwantMann) February 16, 2021
ਇਸੇ ਤਰ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿਸ਼ਾ ਦੀ ਗ੍ਰਿਫਤਾਰੀ ਨਾਲ ਜੁੜੀ ਖਬਰ ਸਾਂਝੀ ਕਰਦਿਆਂ ਟਵੀਟ ਕੀਤਾ, ‘ਬੋਲ ਕਿ ਲਬ ਆਜ਼ਾਦ ਹੈਂ ਤੇਰੇ, ਬੋਲ ਕਿ ਸੱਚ ਜ਼ਿੰਦਾ ਹੈ ਅਬ ਤੱਕ! ਉਹ ਡਰੇ ਹੋਏ ਹਨ, ਦੇਸ਼ ਨਹੀਂ। ਭਾਰਤ ਚੁੱਪ ਰਹਿਣ ਵਾਲਾ ਨਹੀਂ ਹੈ।’ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘21 ਸਾਲਾ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਲੋਕਤੰਤਰ ’ਤੇ ਹਮਲਾ ਹੈ। ਕਿਸਾਨਾਂ ਦੀ ਹਮਾਇਤ ਕਰਨਾ ਜੁਰਮ ਨਹੀਂ ਹੈ।’ ਰਾਸ਼ਟਰੀ ਜਨਤਾ ਦਲ ਦੇ ਆਗੂ ਮਨੋਜ ਝਾਅ ਨੇ ਕਿਹਾ, ‘ਮੈਨੂੰ ਲੋਕਤੰਤਰ ਦੀ ਚਿੰਤਾ ਹੋ ਰਹੀ ਹੈ ਕਿਉਂਕਿ ਇਹ ਬਹੁਤ ਹੀ ਮੁਸ਼ਕਿਲ ਦੌਰ ’ਚੋਂ ਲੰਘ ਰਿਹਾ ਹੈ।’
disha Ravi
ਕਾਂਗਰਸ ਆਗੂ ਪੀ ਚਿਦੰਬਰਮ ਨੇ ਵਿਅੰਗ ਕਰਦਿਆਂ ਟਵੀਟ ਕੀਤਾ, ‘ਜੇਕਰ ਮਾਊਂਟ ਕਾਰਮਲ ਕਾਲਜ ਤੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਦੇਸ਼ ਲਈ ਖਤਰਾ ਬਣ ਗਈ ਹੈ ਤਾਂ ਭਾਰਤ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਕਮਜ਼ੋਰ ਬੁਨਿਆਦ ’ਤੇ ਖੜ੍ਹਾ ਹੈ। ਚੀਨੀ ਸੈਨਿਕਾਂ ਵੱਲੋਂ ਭਾਰਤੀ ਖੇਤਰ ’ਚ ਘੁਸਪੈਠ ਮੁਕਾਬਲੇ ਕਿਸਾਨਾਂ ਦੀ ਹਮਾਇਤ ਕਰਨ ਲਈ ਲਿਆਂਦੀ ਗਈ ਇਕ ਟੂਲਕਿੱਟ ਵੱਧ ਖਤਰਨਾਕ ਹੈ।’
यदि माउंट कार्मेल कॉलेज की 22 वर्षीया छात्रा और जलवायु कार्यकर्ता दिशा रवि देश के लिए खतरा बन गई है, तो भारत बहुत ही कमजोर बुनियाद पर खड़ा है।
— P. Chidambaram (@PChidambaram_IN) February 14, 2021
चीनी सैनिकों द्वारा भारतीय क्षेत्र में घुसपैठ की तुलना में किसानों के विरोध का समर्थन करने के लिए लाया गया एक टूक किट अधिक खतरनाक है!
ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਕਿ ਇਹ ਨਿਊ ਇੰਡੀਆ ਦੀ ਤਾਨਾਸ਼ਾਹੀ ਹੈ ਜਿਸ ਨੂੰ ਅਮਿਤ ਸ਼ਾਹੀ ਕਿਹਾ ਜਾਂਦਾ ਹੈ। ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ, ‘ਬੰਦੂਕਾਂ ਵਾਲੇ ਇੱਕ ਨਿਹੱਥੀ ਕੁੜੀ ਤੋਂ ਡਰਦੇ ਹਨ।’ ਸੀਪੀਆਈ (ਐੱਮ) ਨੇ ਕਿਹਾ ਕਿ ਸਰਕਾਰ ਨੂੰ ਸਮਾਜਿਕ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰ ਕੇ ਦਿਸ਼ਾ ਰਵੀ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ। ਕਾਬਲੇਗੌਰ ਹੈ ਕਿ ਦਿੱਲੀ ਪੁਲਿਸ ਨੇ ‘ਟੂਲਕਿੱਟ’ ਦਸਤਾਵੇਜ਼ ਮਾਮਲੇ ’ਚ ਦੋ ਸ਼ੱਕੀ ਵਿਅਕਤੀਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਨਿਕਿਤਾ ਜੈਕਬ ਤੇ ਸ਼ਾਂਤਨੂੰ ਖ਼ਿਲਾਫ਼ ਇਹ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਪਿਛਲੇ ਦਿਨੀਂ 21 ਸਾਲਾ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਬੰਗਲੂਰੂ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਹੁਣ ਉਹ ਪੁਲੀਸ ਰਿਮਾਂਡ ’ਤੇ ਹੈ।