ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ
Published : Feb 16, 2021, 4:38 pm IST
Updated : Feb 16, 2021, 4:38 pm IST
SHARE ARTICLE
SUNDER SHAM ARORA
SUNDER SHAM ARORA

ਇਹ ਪ੍ਰਾਜੈਕਟ ਅਕਤੂਬਰ ’ਚ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ।

ਚੰਡੀਗੜ- ਪੰਜਾਬ ’ਚ ਮੈਡੀਕਲ ਉਦਯੋਗ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਛੇਤੀ ਹੀ ਸੂਬੇ ’ਚ ਤਿੰਨ ਫਾਰਮਾ/ਮੈਡੀਕਲ ਪਾਰਕਾਂ ਸਥਾਪਿਤ ਕਰੇਗੀ। ਇਨਾਂ ਵਿੱਚੋਂ ਦੋ ਮੈਡੀਕਲ ਪਾਰਕਾਂ ਲਈ ਭਾਰਤ ਸਰਕਾਰ ਨੂੰ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਉਦਯੋਗ ਤੇ ਵਣਜ ਮੰਤਰੀ  ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਬਠਿੰਡਾ ਵਿਖੇ ਲਗਭੱਗ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਇਹ ਤਜਵੀਜ਼ ਭਾਰਤ ਸਰਕਾਰ ਦੀ ਪ੍ਰਵਾਨਗੀ ਲਈ ਅਕਤੂਬਰ ਮਹੀਨੇ ਭੇਜੀ ਜਾ ਚੁੱਕੀ ਹੈ।

Sunder Sham AroraSunder Sham Arora

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਰਾਜਪੁਰਾ ਵਿਖੇ ਲਗਭੱਗ 180 ਕਰੋੜ ਰੁਪਏ ਦੀ ਲਾਗਤ ਨਾਲ 210 ਏਕੜ ਖੇਤਰ ਵਿੱਚ ਮੈਡੀਕਲ ਉਪਕਰਨ ਪਾਰਕ ਦੀ ਸਥਾਪਨਾ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਇਹ ਪ੍ਰਾਜੈਕਟ ਅਕਤੂਬਰ ’ਚ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ।

ਉਦਯੋਗ ਮੰਤਰੀ ਨੇ ਦੱਸਿਆ ਕਿ ਸੂਬੇ ਭਰ ’ਚ ਫਾਰਮਾ ਸੈਕਟਰ ਦੀ ਉੱਭਰ ਰਹੀ ਜ਼ਰੂਰਤ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪਿੰਡ ਵਜ਼ੀਰਾਬਾਦ, ਫ਼ਤਿਹਗੜ ਸਾਹਿਬ ਵਿਖੇ 130.32 ਏਕੜ ਖੇਤਰ ਵਿੱਚ ਇੱਕ ਗਰੀਨ ਫੀਲਡ ਪ੍ਰਾਜੈਕਟ ਦੀ ਸਥਾਪਨਾ ਕੀਤੀ ਜਾਵੇਗੀ। ਅਰੋੜਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਏ.ਪੀ.ਆਈਜ਼ ਦੀਆਂ ਵਿਸ਼ਾਲ ਕਿਸਮਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰੇਗਾ। ਇਸ ਪ੍ਰਾਜੈਕਟ ਦਾ ਵਿਚਾਰ ਕੋਵਿਡ-19 ਮਹਾਂਮਾਰੀ ਦੌਰਾਨ ਸਾਹਮਣੇ ਆਇਆ, ਜਿਸ ਲਈ ਗ੍ਰਾਮ ਪੰਚਾਇਤ ਦੀ 130.32 ਏਕੜ ਜ਼ਮੀਨ ਖ਼ਰੀਦੀ ਗਈ ਅਤੇ ਜ਼ਮੀਨ ਦਾ ਕਬਜ਼ਾ ਵੀ ਲਿਆ ਜਾ ਚੁੱਕਾ ਹੈ।

ਵਜ਼ੀਰਾਬਾਦ ਫਾਰਮਾ ਪਾਰਕ, ਪੀ.ਐਸ.ਆਈ.ਈ.ਸੀ. ਵੱਲੋਂ ਆਧੁਨਿਕ ਢੰਗ ਨਾਲ ਤਿਆਰ ਕੀਤਾ ਜਾਵੇਗਾ। ਇਸ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਉਦਯੋਗ ਤੇ ਵਣਜ ਮੰਤਰਾਲਾ, ਭਾਰਤ ਸਰਕਾਰ ਦੀ ਟੀ.ਆਈ.ਈ ਸਕੀਮ ਅਧੀਨ ਫੰਡਾਂ ਲਈ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement