ਮੋਹਾਲੀ ਨਗਰ ਨਿਗਮ ਚੋਣਾਂ ਦੇ 18 ਫਰਵਰੀ ਨੂੰ ਆਉਣਗੇ ਨਤੀਜੇ, ਚੋਣ ਕਮਿਸ਼ਨ ਨੇ ਦੱਸੀ ਵਜ੍ਹਾਂ
Published : Feb 16, 2021, 5:02 pm IST
Updated : Feb 16, 2021, 6:37 pm IST
SHARE ARTICLE
Municipal Elections
Municipal Elections

ਰਾਜ ਚੋਣ ਕਮਿਸ਼ਨ ਵਲੋਂ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ  : ਪੰਜਾਬ ਅੰਦਰ ਬੀਤੇ ਦਿਨ ਪਈਆਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੁੱਝ ਕੁ ਥਾਵਾਂ 'ਤੇ ਗੜਬੜੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚੋਣ ਨਤੀਜਿਆਂ ਵਿਚ ਦੇਰੀ ਹੋ ਸਕਦੀ ਹੈ। ਜਿਹੜੀਆਂ ਥਾਵਾਂ ਦੇ ਚੋਣ ਨਤੀਜੇ ਲੇਟ ਹੋਣ ਦੀਆਂ ਕਿਆਸ-ਆਰਾਈਆਂ ਹਨ, ਉਨ੍ਹਾਂ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦੋ ਬੂਥ ਵੀ ਸ਼ਾਮਲ ਹਨ।

EVMEVM

ਜਾਣਕਾਰੀ ਮੁਤਾਬਕ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ SAS ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਜਾਰੀ ਕੀਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਮੁਤਾਬਕ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ  ਰਿਟਰਨਿੰਗ ਅਫਸਰ SAS ਨਗਰ ਵਲੋਂ  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ  ਰਿਪੋਰਟ ਭੇਜੀ ਗਈ  ਜਿਸ ਵਿਚ ਨਗਰ ਨਿਗਮ SAS ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿਚ ਵੋਟਾਂ  ਪੈਣ ਦੌਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ ।

Evm Voting MachineEvm Voting Machine

ਚੋਣ ਕਮਿਸ਼ਨ ਮੁਤਾਬਕ 2 ਬੂਥਾਂ  ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ  ਪਹਿਲਾਂ ਮਿੱਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ  ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

EVMs EVMs

ਕਾਬਲੇਗੌਰ ਹੈ ਕਿ ਮੋਹਾਲੀ ਦੇ ਇਨ੍ਹਾਂ ਵਾਰਡਾਂ ਵਿਚ ਵੋਟਾਂ ਦੌਰਾਨ ਹੰਗਾਮਾ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਕ ਧਿਰ ਦੇ ਵਿਅਕਤੀ 'ਤੇ ਚੋਣਾਂ ਦੌਰਾਨ ਪੈਸੇ ਵੰਡਣ ਦੇ ਦੋਸ਼ ਵੀ ਲੱਗੇ ਸਨ। ਇਸੇ ਤਰ੍ਹਾਂ ਪੰਜਾਬ ਦੇ ਹੋਰ ਕਈ ਥਾਈ ਵੀ ਗੜਬੜੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਇਨ੍ਹਾਂ ਥਾਵਾਂ 'ਤੇ ਵੀ ਵੋਟਾਂ ਦੁਬਾਰਾ ਕਰਵਾਉਣ ਦੀ ਮੰਗ ਉਠੀ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement