
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 11 ਜਿੱਥੇ ਵੋਟ ਮਸ਼ੀਨਾਂ ਤੋੜੇ ਜਾਣ ਕਾਰਨ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਦੁਬਾਰਾ ਵੋਟਾਂ ਪਵਾਉਣ ਦਾ ਹੁਕਮ ਸੀ
ਸਮਾਣਾ (ਪਟਿਆਲਾ) - ਬੀਤੇ ਦਿਨੀ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਵੀ ਮਿਲਿਆ ਪਰ ਕੁਝ ਨਗਰ ਨਿਗਮਾਂ ਵਿਚ ਝੜਪ ਹੋਣ ਕਰਕੇ ਅਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਕਰਕੇ ਦੁਬਾਰਾ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਅੱਜ ਪਾਤੜਾਂ ਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਿੰਗ ਹੋਈ। ਇਹ ਵੋਟਿੰਗ 8 ਤੋਂ 4 ਵਜੇ ਤੱਕ ਹੋਈ।
elections
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 11 ਜਿੱਥੇ ਵੋਟ ਮਸ਼ੀਨਾਂ ਤੋੜੇ ਜਾਣ ਕਾਰਨ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਦੁਬਾਰਾ ਵੋਟਾਂ ਪਵਾਉਣ ਦਾ ਹੁਕਮ ਸੀ, ਇਸ ਦੌਰਾਨ ਹੁਣ 60 ਫ਼ੀਸਦੀ ਵੋਟਾਂ ਪਈਆਂ ਹਨ। ਕੁਲ 1871 ਵੋਟਾਂ ਵਿਚੋਂ 1130 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਪ੍ਰਯੋਗ ਕੀਤਾ ਹੈ।
ELECTIONS
ਜ਼ਿਕਰਯੋਗ ਹੈ ਕਿ ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।