ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ’ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
Published : Feb 16, 2021, 1:09 pm IST
Updated : Feb 16, 2021, 1:09 pm IST
SHARE ARTICLE
Repolling Ordered At two Polling Booths in SAS Nagar
Repolling Ordered At two Polling Booths in SAS Nagar

ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ’ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ  ਰਿਪੋਰਟ ਭੇਜੀ ਗਈ।

VotingElection

ਰਿਪੋਰਟ ਵਿਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿਚ  ਵੋਟਾਂ  ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨ੍ਹਾਂ 2 ਬੂਥਾਂ ’ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

ELECTIONSElection 

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਬੂਥਾਂ ’ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ  ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ  ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement