‘ਆਪ’ ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ : ਅਰਵਿੰਦ ਕੇਜਰੀਵਾਲ
Published : Feb 16, 2022, 1:01 am IST
Updated : Feb 16, 2022, 1:01 am IST
SHARE ARTICLE
image
image

‘ਆਪ’ ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ : ਅਰਵਿੰਦ ਕੇਜਰੀਵਾਲ

ਲੁਧਿਆਣਾ/ਚੰਡੀਗੜ੍ਹ, 15 ਫ਼ਰਵਰੀ (ਸਸਸ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਿਅਕਤੀ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦਾ ਹੋਵੇ, ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਅਤੇ ਬੰਬ ਧਮਾਕੇ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਵਿਚ ਡਰ ਅਤੇ ਖ਼ੌਫ਼ ਦਾ ਮਾਹੌਲ ਹੈ। ਲੋਕ ਅਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਚ ਹਨ।
ਕੇਜਰੀਵਾਲ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਕਲ ਇਕ ਆਦਮੀ ਮੇਰੇ ਕੋਲ ਆਇਆ ਅਤੇ ਕਿਹਾ ਕਿ ਮੈਂ ਹਿੰਦੂ ਹਾਂ। ਮੇਰੇ ਮਨ ਵਿਚ ਅੱਜਕਲ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਾ ਰਹਿੰਦੀ ਹੈ। ਪਿਛਲੇ ਦਿਨਾਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੇ ਮੈਨੂੰ ਪ੍ਰੇਸ਼ਾਨ ਕਰ ਦਿਤਾ ਹੈ। ਮੈਂ ਅਤੇ ਮੇਰਾ ਪ੍ਰਵਾਰ ਡਰਿਆ ਹੋਇਆ ਮਹਿਸੂਸ ਕਰ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਤਰਸਯੋਗ ਹਾਲਤ, ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ’ਤੇ ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਕਾਰਨ ਲੋਕਾਂ ਅੰਦਰ ਡਰ ਹੋਰ ਵੀ ਵੱਧ ਗਿਆ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਦੇ ਮੱਦੇਨਜ਼ਰ ਅੱਜ ਮੈਂ ਪੰਜਾਬ ਦੇ ਸਾਰੇ ਵਿਅਕਤੀਆਂ ਅਤੇ ਵਪਾਰੀਆਂ, ਭਾਵੇਂ ਉਹ ਹਿੰਦੂ ਹੋਵੇ, ਸਿੱਖ ਹੋਵੇ, ਮੁਸਲਿਮ ਹੋਵੇ ਜਾਂ ਇਸਾਈ, ਸੱਭ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਚੁਕੇਗੀ। ‘ਆਪ’ ਸਰਕਾਰ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦੂਰ ਕਰੇਗੀ। ਪੰਜਾਬ ਦੇ ਹਰ ਵਿਅਕਤੀ, ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰ ‘ਆਪ’ ਸਰਕਾਰ ਦੀ ਹੋਵੇਗੀ।
ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਸਬੰਧ ਕਿਸ ਤਰ੍ਹਾਂ ਦੇ ਹੋਣਗੇ, ਇਸ ’ਤੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਸਾਡੀ ਸਰਕਾਰ ਦੇ ਮੋਦੀ ਸਰਕਾਰ ਨਾਲ ਕਈ ਮਾਮਲਿਆਂ ’ਤੇ ਤਿੱਖੇ ਮਤਭੇਦ ਹਨ। ਇਸ ਦੇ ਬਾਵਜੂਦ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਭਲਾਈ 
ਦੇ ਮੁੱਦੇ ’ਤੇ ਅਸੀਂ ਹਮੇਸ਼ਾ ਕੇਂਦਰ ਸਰਕਾਰ ਦਾ ਸਾਥ ਦਿਤਾ ਹੈ। ਕੋਰੋਨਾ ਦੌਰ ਦੌਰਾਨ ਵੀ ਅਸੀਂ ਕੇਂਦਰ ਨਾਲ ਤਾਲਮੇਲ ਕਰ ਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦਿੱਲੀ ਦੇ ਲੱਖਾਂ ਲੋਕਾਂ ਦੀ ਕੋਰੋਨਾ ਵਾਇਰਸ ਤੋਂ ਜਾਨ ਬਚਾਈ। ਸਰਹੱਦ (ਬਾਰਡਰ) ਪਾਰ ਤੋਂ ਹੋ ਰਹੀ ਨਸ਼ੀਲੀ ਵਸਤੂਆਂ ਦੀ ਤਸਕਰੀ ਅਤੇ ਡਰੋਨਾਂ ਦੇ ਮੁੱਦੇ ’ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਰਹੱਦ (ਅੰਤਰਰਾਸ਼ਟਰੀ) ਦੀ ਰਾਖੀ ਲਈ ਸੁਰੱਖਿਆ ਦੇ ਉਚੇਚੇ ਪ੍ਰਬੰਧ ਕਰ ਕੇ ਸਰਹੱਦ ਪਾਰ ਤੋਂ ਹੋ ਰਹੀ ਘੁਸਪੈਠ, ਨਸ਼ਿਆਂ ਦੀ ਤਸਕਰੀ ਅਤੇ ਡਰੋਨਾਂ ਨੂੰ ਠੱਲ੍ਹ ਪਾਵਾਂਗੇ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਇਕ ਇਮਾਨਦਾਰ ਸਰਕਾਰ ਦੀ ਲੋੜ ਹੈ। ਇਮਾਨਦਾਰ ਸਰਕਾਰ ਬਣੇਗੀ ਤਾਂ ਇਹੀ ਪੰਜਾਬ ਪੁਲਿਸ ਪੂਰੀ ਇਮਾਨਦਾਰੀ ਅਤੇ ਲਗਨ ਦੇ ਨਾਲ ਕੰਮ ਕਰੇਗੀ ਅਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ।
ਬੇਅਦਬੀ ਦੀਆਂ ਘਟਨਾਵਾਂ ਅਤੇ ਮਾਫ਼ੀਆ ਦੇ ਮੁੱਦੇ ’ਤੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ’ਚ ਭਿ੍ਰਸ਼ਟਾਚਾਰ ਅਤੇ ਮਾਫ਼ੀਆ ਦਾ ਬੋਲਬਾਲਾ ਸੀ। ‘ਆਪ’ ਸਰਕਾਰ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਅਤੇ ਮਾਸਟਰਮਾਈਂਡਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇਗੀ, ਤਾਂ ਜੋ ਮੁੜ ਤੋਂ ਕੋਈ ਵੀ ਬੇਅਦਬੀ ਕਰਨ ਜਾਂ ਕਰਵਾਉਣ ਦੀ ਕਿਸੇ ਵਿਚ ਹਿੰਮਤ ਨਾ ਹੋ ਸਕੇ।

SHARE ARTICLE

ਏਜੰਸੀ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM
Advertisement