ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ : ਰਾਘਵ ਚੱਢਾ
Published : Feb 16, 2022, 1:06 am IST
Updated : Feb 16, 2022, 1:06 am IST
SHARE ARTICLE
image
image

ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ : ਰਾਘਵ ਚੱਢਾ

ਚਮਕੌਰ ਸਾਹਿਬ, 15 ਫ਼ਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। 
ਪੰਜਾਬ ’ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨਾਂ 50 ਸਾਲਾਂ ਵਿਚ ਪੰਜਾਬ ਵਿਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦਾ ਰਾਜ ਰਿਹਾ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿਤਾ। ਦੋਵਾਂ ਪਾਰਟੀਆਂ ਨੇ ਮਿਲ ਕੇ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਵੇਚ ਦਿਤਾ।
ਰਾਘਵ ਚੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੇ ਹੱਕ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਮੁੱਖ ਮੰਤਰੀ ਚੰਨੀ ਅਪਣੇ ਹਲਕੇ ਵਿਚ ਪੈਸੇ ਵੰਡ ਰਹੇ ਹਨ। ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਜੇਕਰ ਚੰਨੀ ਪੈਸੇ ਦੇਵੇ ਤਾਂ ਮਨਾ ਨਾ ਕਰਨਾ  ਪਰ ਵੋਟ ਆਮ ਆਦਮੀ ਪਾਰਟੀ ਨੂੰ ਦੇਣਾ। ਚੱਢਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕੋਲ ਦੋ ਵਿਕਲਪ ਹਨ। ਇਕ ਉਹ ਜਿਸ ਨੇ ਪੰਜਾਬ ਦੀ ਮਿੱਟੀ ਨੂੰ ਵੇਚ ਦਿਤਾ। ਦੂਜੇ ਪਾਸੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ, ਜਿਨ੍ਹਾਂ ਨੇ ਪੰਜਾਬ ਵਿਚੋਂ ਮਾਫ਼ੀਆ ਅਤੇ ਭਿ੍ਰਸ਼ਟਾਚਾਰ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਹੈ। ਇਸ ਲਈ ਇਮਾਨਦਾਰ ਲੋਕਾਂ ਨੂੰ ਇਕ ਮੌਕਾ ਦਿਉ। ਚੱਢਾ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਿੱਟੀ ਵੇਚਣ ਵਾਲਿਆਂ ਵਿਰੁਧ  ‘ਆਪ’ ਦੀ ਸਰਕਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਅਤੇ ਉਨ੍ਹਾਂ ਨੂੰ ਜੇਲ ਭੇਜੇਗੀ।
ਚੱਢਾ ਨੇ ਮੁੱਖ ਮੰਤਰੀ ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਅਪਣੇ ਆਪ ਨੂੰ ਆਮ ਆਦਮੀ ਅਤੇ ਗ਼ਰੀਬ ਦੱਸਦੇ ਹਨ, ਪਰ ਉਨ੍ਹਾਂ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਦੀ ਛਾਪੇਮਾਰੀ ’ਚ 10 ਕਰੋੜ ਰੁਪਏ ਨਕਦ ਅਤੇ 54 ਲੱਖ ਰੁਪਏ ਦੀਆਂ ਬੈਂਕ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਗੱਡੀਆਂ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦ ਬਰਾਮਦ ਹੋਈ ਹੈ। ਉਨ੍ਹਾਂ ਨੇ ਚੰਨੀ ਤੋਂ ਪੁੱਛਿਆ ਕਿ ਇਹ ਸਾਰਾ ਪੈਸਾ ਕਿੱਥੋਂ ਆਇਆ?
ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੇ ਈਡੀ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਚੰਨੀ ਦੀ 111 ਦਿਨਾਂ ਦੀ ਸਰਕਾਰ ਦੌਰਾਨ ਉਸਨੇ 325 ਕਰੋੜ ਰੁਪਏ ਕਮਾਏ ਹਨ, ਜਿਸ ਮੁਤਾਬਕ ਹਨੀ ਨੇ ਇਕ ਦਿਨ ’ਚ 3 ਕਰੋੜ ਰੁਪਏ ਦੀ ਕਮਾਈ ਕੀਤੀ।
ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਉਨਾਂ ਨੇ ਆਟੋ ਵੀ ਚਲਾਇਆ, ਟੈਂਟ ਵੀ ਲਗਾਏ ਹਨ ਅਤੇ ਪੰਚਰ ਵੀ ਲਗਾਏ ਹਨ। ਪਰ ਕਿਸੇ ਵੀ ਆਟੋ ਚਾਲਕ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੀ ਵੀ ਟੈਂਟ ਵਾਲੇ ਕੋਲ ਲਗਜ਼ਰੀ ਗੱਡੀਆਂ ਨਹੀਂ ਹਨ। ਕਿਸੇ ਵੀ ਪੰਚਰ ਲਗਾਉਣ ਵਾਲੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਨਹੀਂ ਹੈ।
ਚੱਢਾ ਨੇ ਲੋਕਾਂ ਨੂੰ  ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾ ਕੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ, ਤਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਚੱਢਾ ਦੇ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।    
 

SHARE ARTICLE

ਏਜੰਸੀ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM
Advertisement