ਲਾਲਪੁਰਾ ਪਰਿਵਾਰ ਦੇ ਭਾਜਪਾ ਵਿਚ ਆਉਣ ਨਾਲ ਪਾਰਟੀ ਨੂੰ ਮਿਲੇਗਾ ਹੁੰਗਾਰਾ - ਤਰੁਣ ਚੁੱਘ
Published : Feb 16, 2022, 3:32 pm IST
Updated : Feb 16, 2022, 3:32 pm IST
SHARE ARTICLE
BJP national general secretary Tarun Chugh welcom Akali leader Daljit Singh Lalpura
BJP national general secretary Tarun Chugh welcom Akali leader Daljit Singh Lalpura

ਤਰੁਣ ਚੁੱਘ ਨੇ ਟਕਸਾਲੀ ਆਗੂ ਪ੍ਰੇਮ ਸਿੰਘ ਲਾਲਪੁਰਾ ਦੇ ਪੁੱਤਰ ਦਲਜੀਤ ਸਿੰਘ ਲਾਲਪੁਰਾ ਦਾ ਭਾਜਪਾ ’ਚ ਕੀਤਾ ਸਵਾਗਤ


 

ਚੰਡੀਗੜ੍ਹ:  ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਭਾਜਪਾ ਉਮੀਦਵਾਰ ਨਵਨੀਤ ਸਿੰਘ ਸ਼ਫੀਪੁਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ ਜਦੋਂ ਜ਼ਿਲ੍ਹਾ ਤਰਨਤਾਰਨ ਤੋਂ ਟਕਸਾਲੀ ਅਕਾਲੀ ਆਗੂ ਪ੍ਰੇਮ ਸਿੰਘ ਲਾਲਪੁਰਾ ਦੇ ਪੁੱਤਰ ਦਲਜੀਤ ਸਿੰਘ ਲਾਲਪੁਰਾ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਸੰਧੂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ਵਿਚ ਭਾਜਪਾ ਦਾ ਪੱਲਾ ਫੜਿਆ।

BJP national general secretary Tarun Chugh welcom Akali leader Daljit Singh LalpuraBJP national general secretary Tarun Chugh welcom Akali leader Daljit Singh Lalpura

ਭਾਜਪਾ ਆਗੂ ਤਰੁਣ ਚੁੱਘ ਨੇ ਉਹਨਾਂ ਨੂੰ ਪਾਰਟੀ 'ਚ ਸ਼ਾਮਲ ਕਰਦਿਆਂ ਕਿਹਾ ਕਿ ਉਹਨਾਂ ਨੂੰ ਭਾਜਪਾ 'ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਬਹੁਤ ਖੁਸ਼ੀਆਂ ਵਾਲਾ ਦਿਨ ਹੈ ਕਿ ਪੰਜਾਬ ਦੀ ਰਾਜਨੀਤੀ ਨੂੰ ਸੇਧ ਦੇਣ ਵਾਲਾ ਬਹੁਤ ਵੱਡਾ ਟਕਸਾਲੀ ਅਕਾਲੀ ਪਰਿਵਾਰ ਭਾਜਪਾ ਵਿਚ ਸ਼ਾਮਲ ਹੋਇਆ ਹੈ।

BJP national general secretary Tarun Chugh welcom Akali leader Daljit Singh LalpuraBJP national general secretary Tarun Chugh welcom Akali leader Daljit Singh Lalpura

ਉਹਨਾਂ ਦੱਸਿਆ ਕਿ ਪ੍ਰੇਮ ਸਿੰਘ ਲਾਲਪੁਰਾ ਤਿੰਨ ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹਨਾਂ ਦਾ ਨਾਂਅ ਟਕਸਾਲੀ ਪਰਿਵਾਰਾਂ ਵਿਚ ਬਹੁਤ ਮਾਣ ਨਾਲ ਲਿਆ ਜਾਂਦਾ ਹੈ। ਇਹਨਾਂ ਨੇ ਹਮੇਸ਼ਾਂ ਇਮਾਨਦਾਰੀ ਅਤੇ ਦੇਸ਼ ਭਗਤੀ ਦੀ ਸਿਆਸਤ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਲਾਲਪੁਰਾ ਪਰਿਵਾਰ ਦੇ ਆਉਣ ਨਾਲ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾ ਮਿਲੇਗਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement