ਦੀਪ ਸਿੱਧੂ ਦਾ ਹੋਇਆ ਸਸਕਾਰ, ਬੀਤੇ ਦਿਨ ਸੜਕ ਹਾਦਸੇ ਵਿਚ ਹੋਈ ਸੀ ਮੌਤ
Published : Feb 16, 2022, 7:04 pm IST
Updated : Feb 16, 2022, 7:18 pm IST
SHARE ARTICLE
Deep Sidhu
Deep Sidhu

ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਪਹੁੰਚੇ ਸਮਰਥਕ

 

ਲੁਧਿਆਣਾ: ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਨਮ ਅੱਖਾਂ ਨਾਲ ਪਰਿਵਾਰ ਅਤੇ ਸਮਰਥਕਾਂ ਨੇ ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦਿੱਤੀ।  ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ। 

Deep SidhuDeep Sidhu

ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ। ਇਸ ਮੌਕੇ ਸਿੱਧੂ ਦੀ ਸੋਚ ਉਤੇ ਪਹਿਰ ਦੇਣ ਦੇ ਦਾਅਰੇ ਵੀ ਲੱਗੇ। ਦੱਸ ਦੇਈਏ ਕਿ ਦੀਪ ਸਿੱਧੂ ਦੀ ਬੀਤੇ ਦਿਨ ਦਿੱਲੀ ਦੀ ਕੁੰਡਲੀ ਮਨੇਸਰ ਹਾਈਵੇਅ (ਕੇ. ਐਮ.ਪੀ.ਐਲ.) ਵਿਖੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਦ ਕਿ ਉਸ ਦੀ ਮਹਿਲਾ ਮਿੱਤਰ ਗੰਭੀਰ ਜ਼ਖ਼ਮੀ ਹੋ ਗਈ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿਚ ਆਏ ਸਨ। ਉਸ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦਾ ਵੀ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ ਵਿਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪੰਜਾਬ ਚੋਣਾਂ ਵਿਚ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਵੀ ਕਰ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement