2000 ਰੁਪਏ ਲਈ 3 ਦੋਸਤਾਂ ਨੇ ਕੀਤਾ ਨੌਜਵਾਨ ਦਾ ਕਤਲ

By : GAGANDEEP

Published : Feb 16, 2023, 9:45 am IST
Updated : Feb 16, 2023, 3:16 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

 

ਗੁਰਾਇਆ: ਸੂਬੇ ਵਿਚ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਤਲ, ਚੋਰੀ, ਬਲਾਤਕਾਰ ਇਹ ਸਭ ਆਮ ਹੋ ਗਿਆ ਹੈ। ਕਿਸੇ ਨੂੰ  ਵੀ ਕਾਨੂੰਨ ਦਾ ਖੌਫ ਨਹੀਂ ਰਿਹਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਥੇ ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਰਮਨ (23) ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਵਜੋਂ ਹੋਈ  ਹੈ।

ਇਹ ਵੀ ਪੜ੍ਹੋ : ਪਨਾਮਾ 'ਚ ਖੱਡ 'ਚ ਡਿੱਗੀ ਬੱਸ, 39 ਪ੍ਰਵਾਸੀਆਂ ਦੀ ਗਈ ਜਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਿਲੌਰ ਜਗਦੀਸ਼ ਰਾਜ ਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਕੁਝ ਨੌਜਵਾਨਾਂ ’ਚ ਬਹਿਸਬਾਜ਼ੀ ਸ਼ੁਰੂ ਹੋਈ ਅਤੇ ਮਾਮਲਾ ਹੱਥੋਪਾਈ ਤੱਕ ਜਾ ਪੁੱਜਾ, ਜਿਸ ਤੋਂ ਬਾਅਦ 3 ਦੋਸਤਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ 'ਤੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਸਕੂਲ 'ਚੋਂ +2 ਦਾ ਰੋਲ ਨੰਬਰ ਲੈ ਕੇ ਵਾਪਸ ਪਿੰਡ ਜਾ ਰਹੇ ਲੜਕੇ ਨੂੰ ਸਕੂਲ ਵੈਨ ਨੇ ਕੁਚਲਿਆ, ਮੌਤ

ਪੁਲਿਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ’ਚ ਰਖਵਾ ਦਿੱਤੀ ਗਈ ਹੈ ਤੇ ਵੀਰਵਾਰ ਨੂੰ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਮਨ ਖੇਤੀ ਦਾ ਕੰਮ ਕਰਦਾ ਸੀ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਸਾਰੇ ਵਾਸੀ ਪਿੰਡ ਬੁਰਜ ਹਸਨ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ  ਗਿਆ। ਪੁਲਿਸ ਉਹਨਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement