ਸਕੂਲ 'ਚੋਂ +2 ਦਾ ਰੋਲ ਨੰਬਰ ਲੈ ਕੇ ਵਾਪਸ ਪਿੰਡ ਜਾ ਰਹੇ ਲੜਕੇ ਨੂੰ ਸਕੂਲ ਵੈਨ ਨੇ ਕੁਚਲਿਆ, ਮੌਤ

By : GAGANDEEP

Published : Feb 16, 2023, 8:01 am IST
Updated : Feb 16, 2023, 2:49 pm IST
SHARE ARTICLE
photo
photo

ਇਕ ਨੌਜਵਾਨ ਜ਼ਖਮੀ

 

ਗੁਰਦਾਸਪੁਰ: ਗੁਰਦਾਸਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਸਕੂਲ 'ਚੋਂ +2 ਦਾ ਰੋਲ ਨੰਬਰ ਲੈ ਕੇ ਮੋਟਰਸਾਈਕਲ 'ਤੇ ਵਾਪਸ ਪਿੰਡ ਜਾ ਰਹੇ ਲੜਕਿਆਂ ਨੂੰ ਨਿੱਜੀ ਸਕੂਲ ਦੀ ਇਕ ਤੇਜ਼ ਰਫਤਾਰ ਵੈਨ ਨੇ ਟੱਕਰ ਮਾਰ ਦਿੱਤੀ‌, ਇਸ ਹਾਦਸੇ ਵਿਚ ਇਕ ਨੌਜਵਾਨ ਗੁਰਮੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਸੁਖਦੇਵ ਸਿੰਘ‌ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਵਿਦੇਸ਼ਾਂ ਵਲ ਭੱਜ ਰਹੇ ਸਾਡੇ ਨੌਜਵਾਨ ਬੱਚੇ ਬੱਚੀਆਂ ਵਿਦੇਸ਼ੀ ਖੂਹ ਵਿਚ ਤਾਂ ਛਾਲ ਨਹੀਂ ਮਾਰ ਰਹੇ? 

 

ਮੌਕੇ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਸਕੂਲ ਵੈਨ ਦੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਪਰ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਸਕੂਲ ਮੈਨਜਮੈਂਟ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ‌ 'ਤੇ ਅੜ ਗਏ।

ਇਹ ਵੀ ਪੜ੍ਹੋ : ਅੱਜ ਦਾ ਹੁਕਮਨਾਮਾ ( 16 ਫਰਵਰੀ 2023)

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਮੀਤ ਸਿੰਘ ਦੇ ‌ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 18 ਸਾਲਾ ਗੁਰਮੀਤ ਪਿੰਡ ਕਾਲਾ ਨੰਗਲ ਦੇ ਸਰਕਾਰੀ ਸਕੂਲ ਤੋਂ ਆਪਣੇ ਦੋਸਤ ਨਾਲ ਮੋਟਰਸਾਇਕਲ 'ਤੇ ਰੋਲ ਨੰਬਰ ਲੈਣ ਗਿਆ ਸੀ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਇਕ ਤੇਜ਼ ਰਫਤਾਰ ਨਿੱਜੀ ਸਕੂਲ ਦੀ ਵੈਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਗੁਰਮੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement