
6 ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਕਪੂਰਥਲਾ: ਜੇਲ੍ਹਾਂ ਵਿੱਚੋਂ ਮੋਬਾਇਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਚੈਕਿੰਗ ਦੌਰਾਨ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫੋਨ ਤੇ ਸਿਮ ਕਾਰਡ ਬਰਾਮਦ ਹੋਏ ਹਨ।
ਦੱਸ ਦੇਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ 'ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ 'ਚੋਂ 6 ਮੋਬਾਇਲ ਫੋਨ, 8 ਸਿਮ ਕਾਰਡ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਕਾਂ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ਵਿੱਚ ਬੰਦ 6 ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਦੀ ਧਾਰਾ 52-ਏ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ।
ਦੱਸ ਦੇਈਏ ਕਿ ਤਮਾਮ ਦਾਅਵਿਆਂ ਤੋਂ ਬਾਅਦ ਵੀ ਜੇਲ੍ਹ ਪ੍ਰਸ਼ਾਸਨ ਇਸ ਗਠਜੋੜ ਨੂੰ ਲੱਭਣ ਵਿੱਚ ਕਿਤੇ ਨਾ ਕਿਤੇ ਨਾਕਾਮ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਜੇਲ੍ਹ ਵਿੱਚੋਂ ਮੋਬਾਈਲ ਅਤੇ ਇਤਰਾਜ਼ਯੋਗ ਵਸਤੂਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।