ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਨੂੰ ਜਲਦ ਦਿੱਤੀ ਜਾਵੇਗੀ ਵਿੱਤੀ ਸਹਾਇਤਾ
Published : Feb 16, 2023, 3:51 pm IST
Updated : Feb 16, 2023, 3:51 pm IST
SHARE ARTICLE
Dr. Baljit Kaur
Dr. Baljit Kaur

ਮਾਨ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ -  ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। 

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸ਼ੀਰਵਾਦ ਸਕੀਮ ਤਹਿਤ ਮਾਰਚ 2022 ਤੋਂ ਅਨੁਸੂਚਿਤ ਜਾਤੀਆਂ ਦੇ 21662 ਲਾਭਪਾਤਰੀ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 13385 ਲਾਭਪਾਤਰੀ, ਕੁੱਲ 35047 ਲਾਭਪਾਤਰੀਆਂ ਦੀਆਂ ਦਰਖਾਸਤਾਂ ਪੈਡਿੰਗ  ਸਨ। ਜਿਨ੍ਹਾਂ ਦੀ ਕੁੱਲ 17849.37 ਲੱਖ ਰੁਪਏ ਦੇਣਦਾਰੀ ਬਣਦੀ ਸੀ।  

 ਇਹ ਵੀ ਪੜੋ - 7,000 ਕਰੋੜ ਰੁਪਏ ਵਿੱਚ ਡੀਬੀ ਪਾਵਰ ਨੂੰ ਖਰੀਦਣ 'ਚ ਨਾਕਾਮ ਰਿਹਾ ਅਡਾਨੀ ਸਮੂਹ 

ਮੌਜੂਦਾ ਸਰਕਾਰ ਵੱਲੋ ਫਰਵਰੀ 2022 ਤੱਕ ਕੁੱਲ 35047 ਲਾਭਪਾਤਰੀਆਂ ਨੂੰ 17849.37 ਲੱਖ ਰੁਪਏ ਦਾ ਲਾਭ ਦੇ ਦਿਤਾ ਗਿਆ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ ਦੇ 33983 ਲਾਭਪਾਤਰੀਆਂ ਲਈ 17331.33 ਲੱਖ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ 16206 ਰਹਿੰਦੇ ਲਾਭਪਾਤਰੀਆਂ 8265.06 ਲੱਖ ਰੁਪਏ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਸਬੰਧੀ ਲਾਭਪਾਤਰੀ ਘਰ ਬੈਠੇ ਹੀ  ਵਿੱਤੀ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਦੀ 15 ਨਵੰਬਰ 2022 ਨੂੰ ਸ਼ੁਰੂਆਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ।

ਇਹ ਵੀ ਪੜ੍ਹੋ - 10 ਕਿਲੋਮੀਟਰ ਪੈਦਲ ਚੱਲਣ ਲਈ 30 ਮਿੰਟ! ਬੈਂਗਲੁਰੂ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਧੀਮਾ ਸ਼ਹਿਰ! ਪਹਿਲੇ ਨੰਬਰ 'ਤੇ ਇਸ ਸ਼ਹਿਰ ਦਾ ਨਾਂ

ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਲਾਭਪਾਤਰੀਆਂ ਆਫਲਾਈਨ/ਆਨਲਾਈਨ ਦੋਨੋ ਢੰਗਾਂ ਨਾਲ 31 ਮਾਰਚ 2023 ਤੱਕ ਦਰਖਾਸਤਾਂ ਦੇ ਸਕਦੇ ਹਨ।  ਆਨਲਾਇਨ ਦਰਖਾਸਤਾਂ ਪ੍ਰਾਪਤ ਕਰਨ ਦੀ ਮੁਕੰਮਲ ਪ੍ਰਕਿਰਿਆ ਅਪ੍ਰੈਲ 2023 ਤੋਂ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਜੋ ਪੰਜਾਬ ਰਾਜ ਦੇ ਵਸਨੀਕ ਹੋਣ ਅਤੇ ਉਨਾਂ ਦੀ ਸਲਾਨਾ ਆਮਦਨ 32,790/- ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ, ਨੂੰ ਦਿੱਤੀ ਜਾਂਦੀ ਹੈ। ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈਕਾਰ ਆਪਣੀ ਦਰਖਾਸਤ ਵਿਆਹ ਤੋ ਪਹਿਲਾ ਜਾਂ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਦੇ ਸਕਦਾ ਹੈ।

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement