
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੁਝ ਹੀ ਮਿੰਟਾਂ ਵਿੱਚ ਲੁਟੇਰਿਆਂ ਨੇ 20 ਲੱਖ ਰੁਪਏ ਲੁੱਟ ਲਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਹੋਵੇਗੀ
ਘਟਨਾ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਹੈ। ਇਸ ਬੈਂਕ ਦੇ ਉੱਪਰ ਪੰਜਾਬ ਨੈਸ਼ਨਲ ਬੈਂਕ ਦਾ ਖੇਤਰੀ ਦਫ਼ਤਰ ਵੀ ਹੈ। ਇੰਨਾ ਹੀ ਨਹੀਂ ਇਸ ਬੈਂਕ ਤੋਂ 100 ਮੀਟਰ ਦੀ ਦੂਰੀ 'ਤੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਤੇ 500 ਮੀਟਰ ਦੀ ਦੂਰੀ 'ਤੇ ਪੁਲਿਸ ਡੀਸੀ ਅਤੇ ਪੁਲਿਸ ਕਮਿਸ਼ਨਰ ਦਾ ਦਫ਼ਤਰ ਹੈ। ਅਜਿਹੀ ਸਥਿਤੀ ਵਿਚ ਬੈਂਤ ਵਿਚ ਚੋਰੀ ਹੋਣਾ ਪੁਲਿਸ ਪ੍ਰਸ਼ਾਸਨ ਦੀ ਪੋਲ ਖੋਲ੍ਹ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਸਮਾਗਮ ਤੋਂ ਵਾਪਸ ਆ ਰਹੀਆਂ ਦੋ ਗੱਡੀਆਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 5 ਮੌਤਾਂ