ADGP ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮੁਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
Published : Feb 16, 2023, 7:21 pm IST
Updated : Feb 16, 2023, 7:21 pm IST
SHARE ARTICLE
Review of security arrangements before Hola Mohalla by ADGP Law and Order
Review of security arrangements before Hola Mohalla by ADGP Law and Order

ਪੁਲਿਸ ਨੂੰ ਆਗਾਮੀ ਤਿਉਹਾਰ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

 

 ਚੰਡੀਗੜ੍ਹ/ਅਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ। ਹਰ ਸਾਲ 3 ਦਿਨ ਮਨਾਇਆ ਜਾਣ ਵਾਲਾ ਸਿੱਖਾਂ ਦਾ ਤਿਉਹਾਰ ਹੋਲਾ ਮੁਹੱਲਾ 6 ਤੋਂ 8 ਮਾਰਚ, 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਰੂਪਨਗਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਵਿਵੇਕ ਸ਼ੀਲ ਸੋਨੀ ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਹਦਾਇਤ ਕੀਤੀ ਕਿ ਖਾਲਸੇ ਪੰਥ ਦੀ ਜਨਮ ਭੂਮੀ 'ਤੇ ਮੱਥਾ ਟੇਕਣ ਲਈ ਦੁਨੀਆਂ ਭਰ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

 ਉਨ੍ਹਾਂ ਨੇ ਆਈ.ਜੀ.ਪੀ ਅਤੇ ਐਸ.ਐਸ.ਪੀ ਨੂੰ ਟ੍ਰੈਫਿਕ ਦੀ ਸੁਚਾਰੂ ਆਵਾਜਾਈ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਠਹਿਰ ਦੇ ਪ੍ਰਬੰਧਾਂ ਵਾਸਤੇ ਢੁੱਕਵੀਂ ਯੋਜਨਾ ਬਣਆਉਣ ਦੀ ਹਦਾਇਤ ਕੀਤੀ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਵਾਰ ਲੋਕਾਂ ਦੀ ਸੁਚਾਰੂ ਆਵਾਜਾਈ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਡਰੋਨ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਲੋਕਾਂ ਲਈ ਮਹੱਤਵਪੂਰਨ ਜਾਣਕਾਰੀ ਪ੍ਰਦਰਸ਼ਿਤ ਕਰਨ ਲਈ ਪ੍ਰਮੁੱਖ ਸਥਾਨਾਂ 'ਤੇ ਵੱਡੀਆਂ ਸਕਰੀਨਾਂ ਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਅਤੇ ਗੁੰਮ ਹੋਈਆਂ ਤੇ ਲੱਭੀਆਂ ਵਸਤਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਪੰਜਾਬੀਆਂ ਅਤੇ ਵਿਸ਼ੇਸ਼ ਤੌਰ 'ਤੇ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ|

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement