ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ : ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Published : Feb 16, 2023, 2:28 pm IST
Updated : Feb 16, 2023, 3:23 pm IST
SHARE ARTICLE
photo
photo

ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

 

ਅਬੋਹਰ: ਆਰੀਆ ਨਗਰੀ ਦੇ ਰਹਿਣ ਵਾਲੇ ਮਰਹੂਮ ਏ.ਐਸ.ਆਈ ਦੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇੱਥੇ ਥਾਣਾ ਸਿਟੀ ਦੋ ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਉਸ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ 174 ਤਹਿਤ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਫਾਜ਼ਿਲਕਾ ਵਿੱਚ ਤਾਇਨਾਤ ਏਐਸਆਈ ਸ਼ਗਨ ਲਾਲ ਦੀ ਮੌਤ ਕਰੀਬ ਦੋ ਮਹੀਨੇ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦਾ ਛੋਟਾ ਪੁੱਤਰ ਭੁਪਿੰਦਰ ਉਰਫ ਗੱਗੀ ਉਮਰ ਕਰੀਬ 22 ਸਾਲ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭੁਪਿੰਦਰ ਡੀਏਵੀ ਕਾਲਜ ਵਿੱਚ ਬੀ.ਪੀ.ਐੱਡ ਦੀ ਪੜ੍ਹਾਈ ਕਰਨ ਦੇ ਨਾਲ-ਨਾਲ ਸ਼ਾਮ ਨੂੰ  ਬੱਚਿਆਂ ਨੂੰ ਸਪੋਰਟਸ ਦੀ ਟਰੇਨਿੰਗ ਦਿੰਦਾ ਸੀ। ਉਸ ਨੇ ਦੱਸਿਆ ਕਿ ਭੁਪਿੰਦਰ ਦੇ ਵੱਡੇ ਭਰਾ ਰਵਿੰਦਰ ਨੂੰ ਆਪਣੇ ਪਿਤਾ ਦੀ ਜਗ੍ਹਾ ਤੇ ਸਰਕਾਰੀ ਨੌਕਰੀ  ਮਿਲ ਗਈ ਸੀ ਅਤੇ ਉਹ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਐਸਐਸਪੀ ਦਫ਼ਤਰ ਗਿਆ ਸੀ  ਉਸ ਦੇ ਪਿੱਛੋਂ ਇਹ ਹਾਦਸਾ ਵਾਪਰ ਗਿਆ ।

ਇਹ ਖ਼ਬਰ ਪੜ੍ਹੋ : ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ : ਪਤੀ-ਪਤਨੀ ਨੇ ਇਕੱਠਿਆ ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਭੁਪਿੰਦਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੀ ਦਵਾਈ ਵੀ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Tags: abohar, sucide

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement