ਉੱਬਲਦੇ ਪਾਣੀ ਵਿਚ ਡਿੱਗਿਆ ਢਾਈ ਸਾਲਾ ਮਾਸੂਮ, ਹੋਈ ਦਰਦਨਾਕ ਮੌਤ
Published : Feb 16, 2023, 10:48 am IST
Updated : Feb 16, 2023, 3:23 pm IST
SHARE ARTICLE
photo
photo

ਬਿਜਲੀ ਦੀ ਰਾਡ ਅੰਦਰ ਰੱਖਣ ਗਈ ਸੀ ਮਾਂ

 

ਮਾਲੇਰਕੋਟਲਾ : ਮਲੌਦ ਦੇ ਪਿੰਡ ਰੋਸਿਆਣਾ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਡੇਢ ਸਾਲ ਦੇ ਮਾਸੂਮ ਬੱਚੇ ਦੀ ਤੜਫ-ਤੜਫ਼ ਕੇ ਮੌਤ ਹੋ ਗਈ। ਇਹ ਬੱਚਾ ਉੱਬਲਦੇ ਪਾਣੀ ਦੀ ਬਾਲਟੀ 'ਚ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਮਨਵੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਰੋਸਿਆਣਾ ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਵੀਰ ਸਿੰਘ ਦੀ ਮਾਂ ਰੋਸੀਆਣਾ ਪਿੰਡ ਵਿਖੇ ਆਪਣੇ ਬੱਚੇ ਨੂੰ ਨਹਾਉਣ ਲਈ ਬਾਲਟੀ 'ਚ ਬਿਜਲੀ ਦੀ ਰਾਡ ਨਾਲ ਪਾਣੀ ਗਰਮ ਕਰ ਰਹੀ ਸੀ। ਇਸ ਦੌਰਾਨ ਪਾਣੀ ਗਰਮ ਹੋਣ ਮਗਰੋਂ ਮਾਂ ਬਿਜਲੀ ਦੀ ਰਾਡ ਕਮਰੇ 'ਚ ਰੱਖਣ ਚਲੀ ਗਈ। ਬਾਲਟੀ ਫੜ੍ਹ ਕੇ ਖੜ੍ਹਾ ਮਨਵੀਰ ਸਿੰਘ ਬਾਲਟੀ 'ਚ ਡਿੱਗ ਗਿਆ।

ਉੱਬਲਦੇ ਪਾਣੀ 'ਚ ਡਿੱਗੇ ਮਨਵੀਰ ਸਿੰਘ ਨੇ ਤੜਫ਼-ਤੜਫ਼ ਕੇ ਚੀਕਾਂ ਮਾਰਨੀਆਂ ਸ਼ੁਰੂ ਕੀਤੀਆਂ। ਇਸ ਦੌਰਾਨ ਘਰ 'ਚ ਲੋਕ ਇਕੱਠੇ ਹੋ ਗਏ। ਬੁਰੀ ਤਰ੍ਹਾਂ ਝੁਲਸ ਗਏ ਮਨਵੀਰ ਨੂੰ ਪਹਿਲਾਂ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਉਥੋਂ ਹਾਲਾਤ ਨੂੰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਰਾਜਿੰਦਰਾ ਹਸਪਤਾਲ 'ਚ ਵੀ ਮਨਵੀਰ ਦੀ ਹਾਲਤ 'ਚ ਸੁਧਾਰ ਨਹੀਂ ਹੋਇਆ। ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ। ਪੀ. ਜੀ. ਆਈ. ਵਿਖੇ ਇਲਾਜ ਦੌਰਾਨ ਮਨਵੀਰ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ : ਅਮਰੀਕੀ ਫੌਜ ਦਾ ਹੈਲੀਕਾਪਟਰ ਕਰੈਸ਼: ਪਾਇਲਟ ਸਮੇਤ 2 ਦੀ ਮੌਤ

ਇਸ ਸਬੰਧੀ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਓ. ਤਰਵਿੰਦਰ ਕੁਮਾਰ ਬੇਦੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਬੱਚੇ ਦੀ ਮੌਤ ਸਬੰਧੀ ਹਸਪਤਾਲ ਤੋਂ ਸੂਚਨਾ ਮਿਲੀ ਸੀ, ਜਿਸ ਕਾਰਨ ਪੁਲਿਸ ਮੌਕੇ 'ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਕਾਨੂੰਨੀ ਤੌਰ 'ਤੇ ਬੱਚੇ ਦਾ ਪੋਸਟਮਾਰਟਮ ਉਦੋਂ ਤੱਕ ਨਹੀਂ ਕੀਤਾ ਜਾ ਸਕਦਾ, ਜਦੋਂ ਤੱਕ ਬੱਚਾ ਪੂਰੀ ਤਰ੍ਹਾਂ ਦੰਦ ਨਹੀਂ ਕੱਢਦਾ। ਉਮਰ ਘੱਟ ਹੋਣ ਕਰਕੇ ਪੁਲਿਸ ਨੇ ਧਾਰਾ-174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਿਨਾਂ ਹੀ ਬੱਚੇ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ : ਪਤੀ-ਪਤਨੀ ਨੇ ਇਕੱਠਿਆ ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

Tags: malerkotla, child

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement