ਖ਼ਬਰਾਂ |

ਤਾਜ਼ਾ |

Punjab News: ਕਾਰ ਦਾ ਟਾਇਰ ਫਟਣ ਕਾਰਨ 6 ਦੋਸਤਾਂ ਨਾਲ ਵਾਪਰਿਆ ਹਾਦਸਾ; 5 ਦੀ ਮੌਤ
Published : Feb 16, 2024, 10:37 am IST
Updated : Feb 16, 2024, 10:37 am IST
SHARE ARTICLE
5 friends died in zira accident
5 friends died in zira accident

ਬਠਿੰਡਾ ਤੋਂ ਅੰਮ੍ਰਿਤਸਰ ਜਾ ਰਹੇ ਸਨ ਨੌਜਵਾਨ

Punjab News: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਨੇੜੇ ਬੀਤੀ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ।

ਦਸਿਆ ਜਾ ਰਿਹਾ ਕਿ ਸਵਿਫਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਤੋਂ ਸਵਿਫਟ ਕਾਰ (ਪੀਬੀ 29 ਐਕਸ 3133) ਮੱਖੂ ਵੱਲ ਜਾ ਰਹੀ ਸੀ, ਜਿਸ ਵਿਚ 6 ਨੌਜਵਾਨ ਸਨ।

ਇਸੇ ਦੌਰਾਨ ਕਾਰ ਬੇਕਾਬੂ ਹੋ ਕੇ ਨੈਸ਼ਨਲ ਹਾਈਵੇਅ 54 ’ਤੇ ਪਿੰਡ ਖੰਡੂਰ ਨੇੜੇ ਕਰਾਊਨ ਕੈਸਲ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਕੇ ਪਲਟ ਗਈ। ਜਿਸ 'ਚ ਪੰਜ ਨੌਜਵਾਨਾਂ ਦੀ  ਹੀ ਮੌਤ ਹੋ ਗਈ ਜਦਕਿ ਇਕ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Punjab news 5 friends died in zira accident, stay tuned to Rozana Spokesman)

Tags: accident

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement