Abohar News: ਅਬੋਹਰ 'ਚ ਖੇਤਾਂ ਵਿਚੋਂ ਮਿਲੀ ਨੌਜਵਾਨ ਦੀ ਲਾਸ਼, ਹਜੇ ਤੱਕ ਨਹੀਂ ਹੋਈ ਸ਼ਨਾਖਤ

By : GAGANDEEP

Published : Feb 16, 2024, 1:34 pm IST
Updated : Feb 16, 2024, 2:20 pm IST
SHARE ARTICLE
The body of a young man was found in the fields in Abohar news in punjabi
The body of a young man was found in the fields in Abohar news in punjabi

Abohar News: ਮ੍ਰਿਤਕ ਨੌਜਵਾਨ ਦੀ ਲਾਸ਼ ਕਰੀਬ 1-2 ਦਿਨ ਪੁਰਾਣੀ

The Deadbody of a young man was found in the fields in Abohar news in punjabi : ਅਬੋਹਰ ਦੇ ਹਨੂੰਮਾਨਗੜ੍ਹ ਰੋਡ ਰਾਧਾ ਸੁਆਮੀ ਡੇਰੇ ਦੇ ਪਿੱਛੇ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਡੀਐਸਪੀ ਅਰੁਣ ਮੁੰਡਨ ਅਤੇ ਥਾਣਾ ਇੰਚਾਰਜ ਨਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿਤੀ। ਪੁਲਿਸ ਨੌਜਵਾਨ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 ਇਹ ਵੀ ਪੜ੍ਹੋ: Pathankot News: ਪਠਾਨਕੋਟ 'ਚ ਇਨਸਾਨੀਅਤ ਸ਼ਰਮਸਾਰ, ਵਿਆਹੀ ਹੋਈ ਔਰਤ ਨਾਲ ਕੀਤਾ ਗੈਂਗਰੇਪ

ਜਾਣਕਾਰੀ ਅਨੁਸਾਰ ਅੱਜ ਸਵੇਰੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਡੇਰੇ ਦੇ ਪਿੱਛੇ ਖੇਤਾਂ 'ਚ ਇਕ ਟੋਏ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ, ਜਿਸ 'ਤੇ ਕਮੇਟੀ ਮੈਂਬਰ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿਤੀ। ਜਿਸ ’ਤੇ ਡੀਐਸਪੀ ਡੀਐਸਪੀ ਅਰੁਣ ਮੁੰਡਨ, ਥਾਣਾ ਇੰਚਾਰਜ ਨਵਪ੍ਰੀਤ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ, ਜਿਸ ’ਤੇ ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ।

 ਇਹ ਵੀ ਪੜ੍ਹੋ: Petrol Pumps Closed News: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਕੱਲ੍ਹ ਬੰਦ ਰਹਿਣਗੇ ਪੈਟਰੋਲ ਪੰਪ

ਇਥੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਕਰੀਬ 1-2 ਦਿਨ ਪੁਰਾਣੀ ਹੈ ਅਤੇ ਉਸ ਦੀ ਉਮਰ ਕਰੀਬ 35 ਤੋਂ 40 ਸਾਲ ਹੈ, ਮ੍ਰਿਤਕ ਨੇ ਚਿੱਟੇ ਰੰਗ ਦੀ ਕਮੀਜ਼ ਅਤੇ ਸਲੇਟੀ ਰੰਗ ਦੀ ਪੈਂਟ ਪਾਈ ਹੋਈ ਸੀ ਪਰ ਉਸ ਕੋਲੋਂ ਕੋਈ ਵੀ ਸ਼ਨਾਖਤੀ ਕਾਰਡ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਕੀਤੀ ਜਾ ਸਕੀ। ਇਲਾਕਾ ਨਿਵਾਸੀਆਂ ਨੂੰ ਕਿਹਾ ਕਿ ਜੇਕਰ ਕੋਈ ਪਰਿਵਾਰਕ ਮੈਂਬਰ ਪਿਛਲੇ 1-2 ਦਿਨਾਂ ਤੋਂ ਲਾਪਤਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰਨ |

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The Deadbody of a young man was found in the fields in Abohar news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement