Farmers Protest: ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਰਹੀ ਬੇਸਿੱਟਾ; 5 ਘੰਟੇ ਚੱਲੀ ਮੀਟਿੰਗ
Published : Feb 16, 2024, 8:19 am IST
Updated : Feb 16, 2024, 1:26 pm IST
SHARE ARTICLE
Union government-farmers meeting ends, next round of talks on February 18
Union government-farmers meeting ends, next round of talks on February 18

ਕੇਂਦਰ ਨੇ MSP 'ਤੇ ਮੰਗਿਆ ਸਮਾਂ; ਐਤਵਾਰ ਨੂੰ ਮੁੜ ਹੋਵੇਗੀ ਬੈਠਕ

Farmers Protest:  ਵੀਰਵਾਰ ਨੂੰ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ ਦੇਰ ਰਾਤ ਕਰੀਬ 1:30 ਵਜੇ ਤਕ ਚੱਲੀ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਮੀਟਿੰਗ ਦੌਰਾਨ ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ 'ਤੇ ਅੜੇ ਰਹੇ।

ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿਤਾ ਹੈ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ।

ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਸਿਆ ਕਿ ਮੀਟਿੰਗ ਵਿਚ 3 ਕੇਂਦਰੀ ਮੰਤਰੀ ਪੁੱਜੇ ਸਨ। ਵਿਸਥਾਰਤ ਚਰਚਾ ਤੋਂ ਬਾਅਦ ਸਰਕਾਰ ਨੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਐਤਵਾਰ ਤਕ ਦਾ ਸਮਾਂ ਮੰਗਿਆ। ਇਸ ਦੌਰਾਨ ਕੇਂਦਰੀ ਮੰਤਰੀ ਹਾਈਕਮਾਂਡ ਨਾਲ ਵੀ ਗੱਲਬਾਤ ਕਰਨਗੇ ਅਤੇ ਐਤਵਾਰ ਨੂੰ ਇਨ੍ਹਾਂ ਗੱਲਬਾਤ ਨੂੰ ਅੱਗੇ ਵਧਾਇਆ ਜਾਵੇਗਾ।

PM ਨਰਿੰਦਰ ਮੋਦੀ ਦਾ 'ਗ੍ਰਾਫ਼ ਡਾਊਨ' ਕਰਨ ਵਾਲੇ ਬਿਆਨ 'ਤੇ ਜਗਜੀਤ ਸਿੰਘ ਡੱਲੇਵਾਲ ਦਾ ਸਪਸ਼ਟੀਕਰਨ

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਹਾ, ਅਸੀਂ ਕੇਂਦਰ ਦੇ ਹੰਕਾਰੀ ਰਵੱਈਏ ਬਾਰੇ ਗੱਲ ਕੀਤੀ ਸੀ। ਅਸੀਂ ਸ਼ਾਂਤਮਈ ਅੰਦੋਲਨ ਕਰ ਰਹੇ ਹਾਂ ਪਰ ਸਰਕਾਰ ਹੰਕਾਰ ਵਿਚ ਆ ਕੇ ਸਾਡੇ ਨਾਲ ਇਸ ਤਰ੍ਹਾਂ ਦਾ ਵਤੀਰਾ ਕਰ ਰਹੀ ਹੈ।

ਪੰਜਾਬ 'ਚ ਅੱਜ ਚਾਲੂ ਹੋ ਜਾਵੇਗਾ ਇੰਟਰਨੈੱਟ

ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਰਕਾਰ ਨੇ ਭਰੋਸਾ ਦਿਤਾ ਹੈ ਕਿ ਪੰਜਾਬ ਦੇ ਜ਼ਿਲ੍ਹਿਆਂ ਵਿਚ ਅੱਜ ਇੰਟਰਨੈੱਟ ਮੁੜ ਚਾਲੂ ਹੋ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਟਵਿੱਟਰ ਅਤੇ ਫੇਸਬੁੱਕ ਪੇਜ ਵੀ ਮੁੜ ਚਾਲੂ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦੌਰਾਨ ਇਤਰਾਜ਼ ਜਤਾਇਆ ਸੀ। ਦਰਅਸਲ ਪਟਿਆਲਾ, ਸੰਗਰੂਰ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ’ਚ ਇੰਟਰਨੈੱਟ ਬੰਦ ਸੀ।

ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦਾ ਸੱਦਾ

ਉਧਰ ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿਤਾ ਹੈ। ਹੁਣ ਹਰਿਆਣਾ ਵਿਚ ਵੀ ਕਿਸਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।

ਪੰਜਾਬ ਵਿਚ ਭਾਰਤ ਬੰਦ ਦੌਰਾਨ ਵੀ ਰੇਲਵੇ ਟਰੈਕ ਅਤੇ ਟੋਲ ਪਲਾਜ਼ੇ ਪ੍ਰਭਾਵਤ ਰਹਿਣਗੇ। ਪ੍ਰਾਈਵੇਟ ਬੱਸਾਂ ਬੰਦ ਰੱਖਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਹਿਸਾਰ ਦੇ ਸਿਸਾਈ ਕਲੀਰਾਮਨ ਵਿਚ ਪੰਚਾਇਤ ਕਰ ਕੇ 50 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਵਲੋਂ 2 ਦਿਨਾਂ ਅੰਦਰ ਮੰਗਾਂ ਨਾ ਮੰਨੇ ਜਾਣ ’ਤੇ ਦਿੱਲੀ ਬਾਰਡਰ 'ਤੇ ਜਾਣ ਦਾ ਫੈਸਲਾ ਕੀਤਾ ਗਿਆ।

(For more Punjabi news apart from Union government-farmers meeting ends, next round of talks on February 18, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement