Punjab Vigilance: ਵਿਜੀਲੈਂਸ ਵਲੋਂ 20,000 ਰੁਪਏ ਦੀ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫਤਾਰ

By : GAGANDEEP

Published : Feb 16, 2024, 3:03 pm IST
Updated : Feb 16, 2024, 3:24 pm IST
SHARE ARTICLE
Vigilance arrested a woman who took a bribe of 20,000 rupees Pathankot News in punjabi
Vigilance arrested a woman who took a bribe of 20,000 rupees Pathankot News in punjabi

Punjab Vigilance: ਥਾਣੇ ਵਿਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ ਮੁਲਜ਼ਮ ਮਨਮੀਤ ਕੌਰ ਨੇ ਮੰਗੇ ਸਨ ਪੈਸੇ

Vigilance arrested a woman who took a bribe of 20,000 rupees Pathankot News in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: Lok Sabha polls News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Italy news: ਇਟਲੀ ਵਿਚ ਕਾਰੋਬਾਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ, ਹੁਣ ਪੰਜਾਬੀ ਭਾਸ਼ਾ ਵਿਚ ਹੋ ਸਕੇਗਾ ਪੇਪਰ ਵਰਕ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

(For more Punjabi news apart from Vigilance arrested a woman who took a bribe of 20,000 rupees Pathankot News in punjabi, stay tuned to Rozana Spokesman)

Tags: 000 rupees

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement