
ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ
ਅੰਮ੍ਰਿਤਸਰ: ਰੋਜ਼ੀ ਰੋਟੀ ਖਾਤਰ ਅਜਨਾਲੇ ਤੋਂ ਆਪਣਾ ਪਰਿਵਾਰ ਛੱਡ ਕੇ ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ। ਮ੍ਰਿਤਕ ਕਿੱਕਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ 17 ਜਨਵਰੀ ਨੂੰ ਵਿੱਚ ਦੁਬਈ ਗਿਆ ਸੀ। ਉੱਥੇ ਦਿਲ ਦਾ ਦੌਰਾ ਪੈਣ ਕਰਕੇ ਉਸਦੀ ਮੌਤ ਹੋ ਗਈ। ਇਸ ਦੌਰਾਨ ਮ੍ਰਿਤਕ ਦੀ ਪਤਨੀ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਪਤੀ ਨੂੰ ਦੁਬਈ ਗਏ ਨੂੰ ਇੱਕ ਮਹੀਨਾ ਵੀ ਪੂਰਾ ਨਹੀਂ ਹੋਇਆ ਸੀ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਦਾ ਜਾਵੇ।
ਦੂਜੇ ਪਾਸੇ ਮ੍ਰਿਤਕ ਕਿੱਕਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਸੀਂ ਇਸ ਸਬੰਧ ਵਿੱਚ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵੀ ਮੁਲਾਕਾਤ ਕੀਤੀ ਹੈ। ਉਹਨਾਂ ਨੇ ਵੀ ਸਾਨੂੰ ਅਸ਼ਵਾਸਨ ਦਿੱਤਾ ਹੈ ਕਿ ਇੱਕ ਦੋ ਦਿਨਾਂ ਵਿੱਚ ਹੀ ਕੋਸ਼ਿਸ਼ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਂਦੀ ਜਾਵੇਗੀ ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ ਲਈ ਨੌਕਰੀ ਦੀ ਵੀ ਗੁਹਾਰ ਲਗਾਈ ਹੈ।