
ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਬਠਿੰਡਾ: ਬਠਿੰਡਾ ਦੇ ਪਿੰਡ ਰੁਲਦੂ ਸਿੰਘ ਵਾਲਾ ਵਿੱਚ ਇਕ ਬਾਪ ਨੇ ਆਪਣੇ ਜਵਾਨ ਪੁੱਤ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਐਸਐਚਓ ਪਰਮ ਪਾਰਸ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਇਸ ਘਟਨਾ ਦੀ ਮੌਕੇ ਤੇ ਜਾ ਕੇ ਦੇਖਿਆ ਤਾਂ ਪਿਉ ਨੇ ਆਪਣੇ ਪੁੱਤ ਨੂੰ 12 ਬੋਰ ਦੀ ਬੰਦੂਕ ਨਾਲ ਮਾਰਿਆ ਹੈ ਜਿਸ ਨੂੰ ਬਠਿੰਡਾ ਦੇ ਨਿਜੀ ਹਸਪਤਾਲ ਵਿਖੇ ਦਾਖਲ ਕਰਾਇਆ ਅਤੇ ਉਸਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਅਰਸ਼ਦੀਪ ਪੁੱਤਰ ਸੁਖਵਿੰਦਰ ਸਿੰਘ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।