Amritsar News :ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ,ਕਿਹਾ-ਸਰਕਾਰਾਂ ਨੌਜਵਾਨਾਂ ਦੇ ਮੁੜ ਵਸੇਬੇ ਦਾ ਕਰਨ ਪ੍ਰਬੰਧ 

By : BALJINDERK

Published : Feb 16, 2025, 2:50 pm IST
Updated : Feb 16, 2025, 2:50 pm IST
SHARE ARTICLE
ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ

Amritsar News : ਕੇਂਦਰ ਅਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ, ਪੰਜਾਬ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਪ੍ਰਤੀ ਕੀਤਾ ਰੋਸ

Punjab News in Punjabi : ਬੀਤੇ ਦਿਨੀਂ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋਏ 116 ਨੌਜਵਾਨ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਏਅਰਪੋਰਟ ਪਹੁੰਚੇ ਹਨ।   ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਨਾਲ ਕੁਝ ਹੋਰ ਸੂਬਿਆਂ ਦੇ ਨੌਜਵਾਨ ਵੀ ਆਪਣੇ ਮੁਲਕ ਵਾਪਸ ਪਹੁੰਚੇ ਹਨ।  ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਉਨ੍ਹਾਂ ਨੌਜਵਾਨਾਂ ਨੂੰ ਅਗਾਊਂ ਲੈਣ ਵਾਸਤੇ ਗਏ ਬਹੁਤ ਚੰਗੀ ਗੱਲ ਹੈ ਕਿ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਗਲਵਕੜੀ ਵਿਚ ਲਿਆ ਅਤੇ ਹੌਂਸਲਾ ਦਿੱਤਾ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਸਾਡੇ ਲਈ ਆਉਣ ਵਾਲੇ ਸਮੇਂ ’ਚ ਗੰਭੀਰ ਬਣਨ ਦੇ ਖਦਸ਼ੇ ਹਨ। ਕਿਉਂਕਿ ਜਿਸ ਤਰੀਕੇ ਦੇ ਵਿਦੇਸ਼ਾਂ ਵਿਚ ਹਾਲਾਤ ਬਣ ਰਹੇ ਹਨ, ਜਿਵੇਂ ਖਾਸ ਕਰ ਕੇ ਕੈਨੇਡਾ ਵਿਚ ਬੇਰਜ਼ੁਗਾਰੀ ਪਸਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਬੱਚੇ ਆਪਣੀ ਸਵੈ ਇੱਛਾ ਅਨੁਸਾਰ ਭਾਰਤ ਆਉਣ ਨੂੰ ਤਿਆਰ ਬੈਠੇ ਹਨ। ਪਰ ਉਨ੍ਹਾਂ ’ਚ ਕੁਝ ਨੌਜਵਾਨ ਤਾਂ ਆਪਣਾ ਜ਼ਮੀਨ ’ਤੇ ਖੇਤੀਬਾੜੀ ਕਰ ਲੈਣਗੇ ਪਰ ਵੱਡੀ ਗਿਣਤੀ ਵਿਚ ਨੌਜਵਾਨ ਕਰਜ਼ੇ ਚੁੱਕ ਕੇ ਗਿਆ ਹੋਇਆ ਹੈ ਜੇ ਇਹ ਨੌਜਵਾਨ ਵਾਪਸ ਆਉਂਦੇ ਹਨ ਤਾਂ ਹਾਲਾਤ ਗੰਭੀਰ ਬਣਨ ਦੇ ਆਸਾਰ ਹਨ। ਕਿਉਂਕਿ ਉਨ੍ਹਾਂ 'ਤੇ ਘਰ ਦਾ ਗੁਜ਼ਾਰਾ ਚਲਾਉਣ ਦੇ ਨਾਲ ਨਾਲ ਕਰਜ਼ਾ ਉਤਾਰਨ ਦਾ ਵੀ ਦਬਾਅ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਉਨ੍ਹਾਂ ਦੇ ਮੁੜ ਵਸੇਬੇ ਦਾ ਇੰਤਜ਼ਾਮ ਕਰੇ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਦਾਅ 'ਤੇ ਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰੇ। ਕੇਂਦਰ ਅਤੇ ਪੰਜਾਬ ਸਰਕਾਰ ਇਸ ਬਾਰੇ ਜ਼ਰੂਰ ਵਿਚਾਰ ਕਰੇ। 

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨਾਲ ਸਹਿਮਤੀ ਪ੍ਰਗਟਾਉਦਿਆਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਨੂੰ ਡਿਪੋਰਟ ਸੈਂਟਰ 'ਚ ਨਾ ਬਦਲਿਆ ਜਾਵੇ। ਉਨ੍ਹਾਂ ਨੇ ਕੇਂਦਰ ਦੇ ਉਸ ਤਰਕ ਨੂੰ ਵੀ ਖਾਰਿਜ ਕੀਤਾ ਕਿ ਅੰਮ੍ਰਿਤਸਰ ਸਾਹਿਬ ਅਮਰੀਕਾ ਤੋਂ ਨੇੜੇ ਪੈਂਦਾ ਹੋਣ ਕਾਰਣ ਹੀ ਐਥੇ ਜਹਾਜ਼ ਉਤਾਰੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਨੇ ਅੱਗੇ ਕਿਹਾ ਕਿ ਜੇਕਰ ਸੱਚਮੁਚ ਅੰਮ੍ਰਿਤਸਰ ਸਾਹਿਬ ਨੇੜੇ ਪੈਂਦਾ ਹੈ ਤਾਂ ਮੁੱਖ ਮੰਤਰੀ ਦੀ ਮੰਗ ਮੁਤਾਬਿਕ ਇਥੋਂ ਅਮਰੀਕਾ ਕੈਨੇਡਾ ਨੂੰ ਸਿੱਧੀਆਂ ਕੌਮਾਂਤਰੀ ਉਡਾਨਾਂ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ। 

(For more news apart from Giani Harpreet Singh, who came in favor youth from America, said that government should arrange rehabilitation youth News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement