Amritsar News : ਅਮਰੀਕਾ ਤੋਂ ਕੱਢਿਆ ਹਰਪ੍ਰੀਤ ਸਿੰਘ ਆਪਣੇ ਪਿੰਡ ਘੰਨਸ਼ਾਮਪੁਰ ਪਹੁੰਚਿਆ 

By : BALJINDERK

Published : Feb 16, 2025, 8:37 pm IST
Updated : Feb 16, 2025, 8:37 pm IST
SHARE ARTICLE
ਅਮਰੀਕਾ ਤੋਂ ਵਾਪਸ ਆਇਆ ਹਰਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਅਮਰੀਕਾ ਤੋਂ ਵਾਪਸ ਆਇਆ ਹਰਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Amritsar News : ਪਰਿਵਾਰ ਨੇ 40 ਲੱਖ ਰੁਪਏ ਦਾ ਖਰਚ ਕੇ ਭੇਜਿਆ ਸੀ ਵਿਦੇਸ਼, ਸਰਕਾਰ ਅੱਗੇ ਲਗਾਈ ਗੁਹਾਰ ਏਜੰਟਾਂ ਖਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ  

Amritsar News  in Punjabi : ਅਮਰੀਕੀ ਸਰਕਾਰ ਵੱਲੋਂ ਲਗਾਤਾਰ ਅਮਰੀਕਾ ਦੇਸ਼ ’ਚ ਗੈਰ ਕਾਨੂੰਨੀ ਢੰਗ ਦੇ ਨਾਲ ਦਾਖ਼ਲ ਹੋਣ ਵਾਲੇ ਪ੍ਰਵਾਸੀ ਭਾਰਤੀਆਂ ਸਮੇਤ ਵੱਖ-ਵੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਡਿਪੋਰਟ ਕਰ ਕੇ ਵਾਪਸ ਉਹਨਾਂ ਦੇ ਮੁਲਕ ਭੇਜਿਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅਮਰੀਕਾ ਤੋਂ ਦੂਸਰੀ ਵਾਰ ਜਹਾਜ਼ ਰਾਹੀਂ ਕਥਿਤ ਤੌਰ ’ਤੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਏ ਪ੍ਰਵਾਸੀ ਭਾਰਤੀਆਂ ਨੂੰ ਬੀਤੀ ਰਾਤ ਵਾਪਸ ਭਾਰਤ ਦੇ ਅੰਮ੍ਰਿਤਸਰ ਏਅਰਪੋਰਟ ਵਿਖੇ ਉਤਾਰਿਆ ਗਿਆ।

ਦੂਸਰੀ ਵਾਰ ਟਰੰਪ ਸਰਕਾਰ ਵੱਲੋਂ ਵਾਪਸ ਭਾਰਤ ਭੇਜੇ ਗਏ ਪ੍ਰਵਾਸੀ ਭਾਰਤੀਆਂ ’ਚੋਂ ਬਹੁ ਗਿਣਤੀ ਪੰਜਾਬੀ ਭਾਈਚਾਰੇ ਦੇ ਨੌਜਵਾਨ ਵੀ ਸ਼ਾਮਿਲ ਹਨ। ਇਸ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਦੇ ਨੇੜੇ ਪਿੰਡ ਘੰਨਸ਼ਾਮ ਪੁਰ ’ਚ ਰਹਿੰਦੇ ਹਰਪ੍ਰੀਤ ਸਿੰਘ ਨੂੰ ਵੀ ਭੇਜੀ ਗਈ ਲਿਸਟ ਦੇ ਅਨੁਸਾਰ ਅਮਰੀਕੀ ਸਰਕਾਰ ਵੱਲੋਂ ਦੇਸ਼ ਨਿਕਾਲਾ ਕਰ ਦਿੱਤਾ ਗਿਆ ਹੈ। ਅੱਜ ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਉਹ ਕਾਫ਼ੀ ਮਾਯੂਸ ਦਿਖਾਈ ਦੇ ਰਹੇ ਹਨ।

ਇਸ ਸੰਬੰਧੀ ਨੌਜਵਾਨ ਹਰਪ੍ਰੀਤ ਸਿੰਘ ਅਤੇ ਪਿਤਾ ਨੇ ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ 22 ਜੁਲਾਈ ਨੂੰ ਇਟਲੀ ਭੇਜਿਆ ਸੀ। ਪਿਤਾ ਨੇ ਕਿਹਾ ਕਿ ਪੁੱਤਰ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਲਈ 40 ਲੱਖ ਰੁਪਏ ਦਾ ਖਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਭੇਜਣ ਲਈ ਉਨ੍ਹਾਂ ਨੇ ਘਰ ਵੀ ਗਹਿਣੇ ਰੱਖ ਦਿੱਤਾ, ਰਿਸ਼ਤੇਦਾਰਾਂ ਤੋਂ ਪੈਸੇ ਉਧਾਰ ਲਏ ਹੋਏ ਹਨ, ਗਹਿਣੇ ਵੇਚ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮਕਾਨ ਦੇ ਪੈਸੇ ਨਾ ਉਤਾਰੇ ਤਾਂ ਸਾਨੂੰ ਘਰ ’ਚੋਂ ਵੀ ਕੱਢ ਦੇਣਗੇ। ਪਿਤਾ ਨੇ ਕਿਹਾ ਕਿ ਹੁਣ ਏਜੰਟ ਦਾ ਫੋਨ ਤੱਕ ਨਹੀਂ ਲੱਗ ਰਿਹਾ। ਪਿਤਾ ਨੇ ਕਿਹਾ ਮੈਂ ਸਰਕਾਰ ਅੱਗੇ ਬੇਨਤੀ ਕਰਦਾ ਹਾਂ ਕਿ ਏਜੰਟਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। 

(For more news apart from Harpreet Singh, expelled from America, reached his village Ghanshampur News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement