
Moga News : ਥਾਣਾ ਬਾਘਾਪੁਰਾਣਾ ਵਿੱਚ ਐਨਡੀਪੀਐਸ ਤਹਿਤ ਕੀਤਾ ਮਾਮਲਾ ਦਰਜ
Moga News in Punjabi : ਡੀ.ਜੀ.ਪੀ ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਐਸਪੀਡੀ ਲਵਦੀਪ ਸਿੰਘ ਡੀਐਸਪੀ ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਐਂਟੀਨਾਰਕੋਟਿਕ ਡਰੱਗ ਸੈਲ ਮੋਗਾ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਡੀਐਸਪੀ (ਡੀ)ਲਵਦੀਪ ਸਿੰਘ ਨੇ ਕਿਹਾ ਕਿ ਐਸਐਸਪੀ ਮੋਗਾ ਅਜੈ ਗਾਂਧੀ ਦੇ ਹੁਕਮਾਂ ਅਧੀਨ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਐਂਟੀਨਾਰਕੋਟਿਕ ਡਰੱਗ ਸੈਲ ਮੋਗਾ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜੈ ਸਿੰਘ ਵਾਲਾ ਰੋਡ ਦੇ ਕੋਲ ਪਿੰਡ ਬੁੱਧ ਸਿੰਘ ਵਾਲਾ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਬਾਘਾ ਪੁਰਾਣਾ ’ਚ ਐਨਡੀਪੀਐਸ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਕੋਲੋਂ ਵਾਰਵਾਰਡ ਅਤੇ ਬੈਂਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ
(For more news apart from Moga police arrested a person with 100 grams heroin News in Punjabi, stay tuned to Rozana Spokesman)