Punjab News :ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

By : BALJINDERK

Published : Feb 16, 2025, 4:25 pm IST
Updated : Feb 16, 2025, 4:25 pm IST
SHARE ARTICLE
Dr. Baljit Kaur
Dr. Baljit Kaur

Punjab News : ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।  

Punjab News in Punjabi : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।  

ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ। ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਫਾਰਮ ਭਰਿਆ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇੱਕ ਯੂਜ਼ਰ-ਫ੍ਰੈਂਡਲੀ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਲਾਭਪਾਤਰੀ ਬਿਨਾਂ ਕਿਸੇ ਦਿੱਕਤ ਦੇ ਆਪਣੇ ਦਸਤਾਵੇਜ਼ ਅਪਲੋਡ ਕਰਵਾ ਸਕਦੇ ਹਨ।  

ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ। ਇਸ ਨਾਲ ਸਬੰਧਤ ਵਰਗਾਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਇਆ ਗਿਆ ਹੈ। ਐਪਲੀਕੇਸ਼ਨ ਮੈਨੇਜਰ ਰਾਹੀਂ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਿੱਧੇ ਈਮੇਲ ਜਾਂ ਵਿਅਕਤੀਗਤ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕੀਤਾ ਜਾਂਦਾ ਹੈ।  

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪੋਰਟਲ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਤੱਕ ਇਹ ਸਹੂਲਤਾਂ ਪਹੁੰਚਾਈਆਂ ਜਾਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

(For more news apart from Poor families are benefiting from Ashirwad scheme portal by applying online from home : Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement