ਮੋਗਾ ਰੈਲੀ ਵਿਚ ਸ਼ਾਮਲ ਹੋਣਗੇ ਸੀਐਮ ਭਗਵੰਤ ਮਾਨ
Published : Feb 16, 2026, 11:33 am IST
Updated : Feb 16, 2026, 11:54 am IST
SHARE ARTICLE
CM Bhagwant Mann will attend Moga rally
CM Bhagwant Mann will attend Moga rally

ਖ਼ੁਦ ਟਵੀਟ ਕਰਕੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰੈਲੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਮਾਨ ਖ਼ਰਾਬ ਸਿਹਤ ਦੇ ਚੱਲਦਿਆਂ ਰੈਲੀ ਵਿਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਹ ਕੱਲ੍ਹ ਤੋਂ ਹੀ ਹਸਪਤਾਲ ਵਿਚ ਦਾਖ਼ਲ ਸਨ।

ਦੱਸ ਦੇਈਏ ਕਿ ਬੀਤੇ ਦਿਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਇਸ ਰੈਲੀ ਨੂੰ ਦਿੱਲੀ ਦੇ ਸਾਬਕਾ ਮੁੱਖ ਮੰ ਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਵੀ ਸੰਬੋਧਨ ਕਰਨਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement