Ludhiana News : ਲੁਧਿਆਣਾ ਵਿਚ ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ
Published : Feb 16, 2026, 8:49 am IST
Updated : Feb 16, 2026, 1:47 pm IST
SHARE ARTICLE
ludhiana Father murder News in punjabi
ludhiana Father murder News in punjabi

ਮਾਮੂਲੀ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿੱਤਾ ਅੰਜਾਮ

ਲੁਧਿਆਣਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਇਥੇ ਇਕ ਕਲਯੁਗੀ ਪੁੱਤ ਨੇ ਆਪਣੇ ਹੀ ਪਿਓ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ। ਇਹ ਘਟਨਾ ਐਤਵਾਰ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ਉਮੇਸ਼ ਨਸ਼ੇ ਦੀ ਹਾਲਤ ਵਿਚ ਘਰ ਆਇਆ ਅਤੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਹੋ ਗਿਆ।

ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਦੋਵਾਂ ਨੂੰ ਸ਼ਾਂਤ ਕਰਵਾਇਆ। ਕੁਝ ਦੇਰ ਬਾਅਦ ਜਦੋਂ ਲੋਕ ਉਥੋਂ ਚਲੇ ਗਏ ਤਾਂ ਉਮੇਸ਼ ਨੇ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ, ਜਦੋਂ ਗੁਆਂਢ ਵਿਚ ਰਹਿਣ ਵਾਲਾ ਵਿਅਕਤੀ ਉਥੇ ਆਇਆ ਤਾਂ ਉਸ ਨੇ ਸਿਕੰਦਰ ਨੂੰ ਕਮਰੇ ਵਿਚ ਖੂਨ ਨਾਲ ਲੱਥਪੱਥ ਪਿਆ ਦੇਖਿਆ। ਉਸ ਦੀ ਧੌਣ 'ਤੇ ਤੇਜ਼ਧਾਰ ਹਥਿਆਰਾਂ ਦੇ ਕਈ ਨਿਸ਼ਾਨ ਸਨ।

 ਹੱਤਿਆ ਤੋਂ ਬਾਅਦ ਉਮੇਸ਼ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਕੁਲਬੀਰ ਸਿੰਘ ਨੇ ਦੱਸਿਆ ਕਿ ਉਮੇਸ਼ ਨੂੰ ਕਾਬੂ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਮੇਸ਼ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦਾ ਪਿਤਾ ਉਸ ਦੀ ਮਾਂ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਕਾਰਨ ਉਸ ਨੇ ਉਸ ਦੀ ਹੱਤਿਆ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement