Punjab Weather Update: ਤਾਪਮਾਨ ਵਿਚ ਆਵੇਗੀ ਗਿਰਾਵਟ
ਮੁਹਾਲੀ: ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਇਥੇ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ ਪਰ ਇਕ ਵਾਰ ਫਿਰ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਇਕ ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋਵੇਗੀ।
ਜਿਸ ਕਾਰਨ 17 ਫ਼ਰਵਰੀ ਤਕ ਬਾਰਸ਼ ਦੀ ਗਤੀਵਿਧੀ ਸ਼ੁਰੂ ਹੋ ਸਕਦੀ ਹੈ। ਉਥੇ ਹੀ 18 ਤਾਰੀਖ਼ ਨੂੰ ਵੀ ਮੌਸਮ ਵਿਭਾਗ ਵਲੋਂ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 17 ਅਤੇ 18 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ ਤੇ ਬਠਿੰਡਾ ਵਿਚ ਹਲਕੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
