
ਅੱਜ ਸ੍ਰੀ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ
ਜਲੰਧਰ- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਇੱਥੋਂ ਦੇ ਬਾਠ ਕੈਸਲ ਵਿਚ ਪਾਰਟੀ ਕਾਰਕੁੰਨਾਂ ਨੂੰ ਸੰਬੋਧਨ ਕਰ ਰਹੇ ਸਨ। 15 ਮਾਰਚ, 1937 ਨੂੰ ਸਾਹੀਵਾਲ (ਹੁਣ ਪਾਕਿਸਤਾਨ ਵਿਚ) ਵਿਚ ਜਨਮੇ ਸ੍ਰੀ ਅਟਵਾਲ ਸਾਲ 2004 ਤੋਂ ਲੈ ਕੇ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਉਹ 1997 ਤੋਂ ਲੈ ਕੇ 2002 ਤੱਕ ਤੇ ਫਿਰ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਦੇ ਵੀ ਸਪੀਕਰ ਰਹੇ ਹਨ। ਸ੍ਰੀ ਅਟਵਾਲ ਨੇ ਲੁਧਿਆਣਾ ਦੇ ਗੁਜਰਾਂਵਾਲਾ ਗੁਰੂ ਨਾਨਕ (GGN) ਖਾਲਸਾ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਤੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਵੀ ਪਾਸ ਕੀਤੀ। ਆਪਣੇ 40 ਸਾਲਾਂ ਦੇ ਸਿਆਸੀ ਜੀਵਨ ਦੌਰਾਨ ਉਹ 20 ਸਾਲ ਭਾਰਤੀ ਸੰਸਦ ਦੇ ਮੈਂਬਰ ਰਹੇ ਹਨ।