
ਡੈਮੋਕਰੇਟਕ ਗਠਜੋੜ ਵਲੋਂ ਸੁਖਪਾਲ ਖਹਿਰਾ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ
ਚੰਡੀਗੜ੍ਹ : ਮੌਜੂਦਾ ਐਮ.ਪੀ. ਅਤੇ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਬਠਿੰਡਾ ਜ਼ਿਲ੍ਹੇ ਦੇ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਬਠਿੰਡਾ ਤੋਂ ਲੋਕਸਭਾ ਚੋਣਾਂ ਲੜਨਗੇ।
ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਉਹ ਇਹ ਐਲਾਨ ਬਿਨਾਂ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਦੇ ਐਲਾਨ ਦਾ ਇੰਤਜ਼ਾਰ ਕੀਤੇ ਬਿਨਾਂ ਕਰ ਰਹੇ ਹਨ ਕਿਉਂਕਿ ਉਹ ਸਮਝਦੇ ਹਨ ਕਿ ਸੁਖਪਾਲ ਖਹਿਰਾ ਹੀ ਉਸ ਇਲਾਕੇ ਦੇ ਬਹਿਤਰੀ ਲਈ ਕੰਮ ਕਰਨਗੇ।