
ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ...
ਚੰਡੀਗੜ੍ਹ: ਅੱਜ ਕੈਪਟਨ ਸਰਕਾਰ ਨੂੰ 3 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਉਹਨਾਂ ਨੇ ਅਪਣੀਆਂ ਪ੍ਰਾਪਤੀਆਂ ਜਨਤਾ ਸਾਹਮਣੇ ਰੱਖੀਆਂ ਹਨ। ਉਹਨਾਂ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਪੰਜਾਬ ਭਵਨ ਵਿਚ ਰੱਖੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਕਾਂਗਰਸ ਦੇ 3 ਸਾਲ ਪੂਰੇ ਹੋਣ ਤੇ ਵੱਡੇ ਪੱਧਰ ਤੇ ਪ੍ਰੋਗਰਾਮ ਕਰਨਾ ਸੀ ਪਰ ਕੋਰੋਨਾ ਵਾਇਰਸ ਦੇ ਚਲਦੇ ਉਹਨਾਂ ਨੂੰ ਰੱਦ ਕਰਨਾ ਪਿਆ ਇਸ ਲਈ ਇਹ ਪ੍ਰੈਸ ਕਾਨਫਰੰਸ ਰੱਖੀ ਗਈ।
Photo
ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ ਇਸ ਲਈ ਪ੍ਰੋਗਰਾਮ ਨੂੰ ਰੱਦ ਕਰਨਾ ਪਿਆ ਸੀ। ਇਸ ਦੇ ਨਾਲ ਉਹਨਾਂ ਨੇ ਪੰਜਾਬ ਵਿਚ ਗੈਂਗਸਟਰ ਅਤੇ ਰੇਤ, ਡਰੱਗ, ਟਰਾਂਸਪੋਰਟ ਮਾਫੀਆ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਕ ਪੁਰਾਣੇ ਫੌਜੀ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਉਹ ਨਹੀਂ ਛੱਡਣਗੇ। ਉਹ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦਾ ਮਾਫੀਆ ਨਹੀਂ ਚੱਲਣ ਦੇਣਗੇ।
Chandigarh press conference
ਉਹਨਾਂ ਅੱਗੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਭਾਰੀ ਗਿਣਤੀ ਵਿਚ ਅਸਲੇ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਦੀ ਸਰਕਾਰ ਨੇ ਟਾਰਗੇਟ ਕਿਲਿੰਗ ਦੇ ਮਾਮਲਿਆਂ ਨੂੰ ਸੁਲਝਾਇਆ ਹੈ। ਜੇ ਕੋਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰੇਗਾ ਤਾਂ ਉਹ ਆਪ ਹੀ ਇਸ ਦਾ ਸਾਹਮਣਾ ਕਰ ਲੈਣਗੇ।
Kartarpur Corridor
ਕਰਤਾਰਪੁਰ ਲਾਂਘੇ ਨੂੰ ਲੈ ਕੇ ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਲਚਲ ਮਚਾਈ ਹੋਈ ਹੈ ਜਿਸ ਦੇ ਮੱਦੇ ਨਜ਼ਰ ਕਰਤਾਰਪੁਰ ਲਾਂਘਾ ਵੀ ਬੰਦ ਕਰਨਾ ਪਿਆ ਪਰ ਹਾਲਾਤ ਠੀਕ ਹੋਣ ਤੇ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਸਖਤ ਕਦਮ ਚੁੱਕੇ ਗਏ ਹਨ।
Kartarpur Corridor
ਕੈਪਟਨ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਵੀ ਛੇਤੀ ਹੀ ਨਿਪਟਾ ਲਈ ਜਾਵੇਗੀ ਅਤੇ ਕਿਸੇ ਵੀ ਹਾਲਤ 'ਚ ਪੰਜਾਬ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਹਰ ਪਿੰਡ 'ਚ ਇਕ ਪੁਲਸ ਅਫਸਰ ਦੀ ਡਿਊਟੀ ਲਾਈ ਗਈ ਹੈ, ਜੋ ਕਿ ਉਸ ਦਾ ਪਿੰਡ ਦੇ ਇੰਚਾਰਜ ਵਲੋਂ ਕੰਮ ਕਰਦਾ ਹੈ।
Farmer
ਉਨ੍ਹਾਂ ਦੱਸਿਆ ਕਿ ਲੋਕ ਇਸ ਉਪਰਾਲੇ ਨੂੰ ਵਧੀਆ ਤਰੀਕੇ ਨਾਲ ਦੇਖ ਰਹੇ ਹਨ ਅਤੇ ਇਸ ਦੇ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਉਨ੍ਹਾਂ ਤੱਕ ਪਹੁੰਚ ਰਹੀਆਂ ਹਨ, ਜਿਨ੍ਹਾਂ ਨੂੰ ਹੱਲ ਕਰਨਾ ਸੌਖਾ ਹੋ ਜਾਂਦਾ ਹੈ। ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਕੈਪਟਨ ਸਾਬ੍ਹ ਨੇ ਕਿਹਾ ਕਿ ਉਹਨਾਂ ਨੇ ਸੂਬੇ ਦੇ 5 ਲੱਖ 62 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਿ ਹੈ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਵੀ ਸਰਕਾਰ ਨੇ ਰਾਹਤ ਦਿੱਤੀ ਹੈ।
Farmer
ਮੌਸਮ ਖਰਾਬ ਹੋਣ ਕਰ ਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਇਸ ਦੇ ਚਲਦੇ ਉਹਨਾਂ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਕੈਪਟਨ ਨੇ ਦੱਸਿਆ ਕਿ ਪੰਜਾਬ ਦੇ ਅਨਾਜ ਨਾਲ ਨੱਕੋ-ਨੱਕ ਭਰੇ ਗੋਦਾਮਾਂ ਨੂੰ ਖਾਲੀ ਕਰਾਉਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕੀਤੀ ਗਈ ਸੀ।
Captain government
ਜਿਸ ਤੋਂ ਬਾਅਦ 12 ਲੱਖ ਟਨ ਚੌਲ ਉੱਤਰ ਪ੍ਰਦੇਸ਼ ਨੂੰ ਭੇਜੇ ਜਾਣ ਦੀ ਇਜਾਜ਼ਤ ਮਿਲ ਗਈ ਸੀ ਅਤੇ ਹੁਣ ਨਵੇਂ ਅਨਾਜ ਲਈ ਪੰਜਾਬ ਦੇ ਗੋਦਾਮ ਖਾਲੀ ਹੋ ਗਏ ਹਨ। ਭਾਰਤ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਚਲਾਈ ਗਈ ਸੀ ਅਤੇ ਪੰਜਾਬ ਵਿਚ ਇਸ ਸਕੀਮ ਦਾ 46 ਲੱਖ ਪਰਾਵਾਰਾਂ ਨੂੰ ਲਾਭ ਮਿਲ ਰਿਹਾ ਹੈ ਜੋ ਕਿ 5 ਲੱਖ ਰੁਪਏ ਤਕ ਦਾ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਨਸ਼ਿਆਂ ਖਿਲਾਫ ਵੀ ਲੜਾਈ ਜਾਰੀ ਹੈ। ਨਸ਼ਿਆਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਪੁਲਿਸ ਵਿਚ ਸਪੈਸ਼ਲ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ ਅਤੇ 3 ਸਾਲਾਂ ਦੇ ਵਕਫੇ ਦੌਰਾਨ ਪੰਜਾਬ ਪੁਲਿਸ ਨੇ ਐਨ.ਡੀ.ਪੀ.ਸੀ. ਐਕਟ ਤਹਿਤ 34,372 ਕੇਸ ਦਰਜ ਕੀਤੇ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।