
ਇਹ ਅਸਾਮੀਆਂ ਇੱਕ ਪਾਰਦਰਸ਼ੀ ਅਤੇ ਯੋਗਤਾ ਅਧਾਰਤ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਗਲੇ ਦੋ ਸਾਲਾਂ ਵਿੱਚ ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਇਹ ਐਲਾਨ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ ਉੱਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਅੱਗੇ ਕਿਹਾ, ਅਸੀਂ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਵਾਂਗੇ।
punjab government Captain Amrinder Singh
ਇਹ ਅਸਾਮੀਆਂ ਇੱਕ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਪ੍ਰਣਾਲੀ ਦੁਆਰਾ ਭਰੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਿਹਤ, ਸਿੱਖਿਆ ਅਤੇ ਪੁਲਿਸ ਸਮੇਤ ਹੋਰ ਵਿਭਾਗਾਂ ਵਿੱਚ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਵੀ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਪੰਜ ਹਜ਼ਾਰ ਨਵੀਆਂ ਮਿੰਨੀ ਬੱਸਾਂ ਲਈ ਪਰਮਿਟ ਜਾਰੀ ਕੀਤੇ ਜਾਣਗੇ।
Students
ਇਸ ਤੋਂ ਇਲਾਵਾ ਸਿੰਘ ਨੇ ਸੜਕ ਟੈਕਸ ਅਤੇ ਸੈੱਸ ਵਿੱਚ ਕਮੀ ਦੀ ਗੱਲ ਵੀ ਕੀਤੀ। ਇਸ ਮੌਕੇ ਕੈਬਨਿਟ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਸੰਸਦ ਮੈਂਬਰ ਵੀ ਮੌਜੂਦ ਸਨ। ਅੱਜ ਕੈਪਟਨ ਸਰਕਾਰ ਨੂੰ 3 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਉਹਨਾਂ ਨੇ ਅਪਣੀਆਂ ਪ੍ਰਾਪਤੀਆਂ ਜਨਤਾ ਸਾਹਮਣੇ ਰੱਖੀਆਂ ਹਨ। ਉਹਨਾਂ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਪੰਜਾਬ ਭਵਨ ਵਿਚ ਰੱਖੀ।
Students
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਕਾਂਗਰਸ ਦੇ 3 ਸਾਲ ਪੂਰੇ ਹੋਣ ਤੇ ਵੱਡੇ ਪੱਧਰ ਤੇ ਪ੍ਰੋਗਰਾਮ ਕਰਨਾ ਸੀ ਪਰ ਕੋਰੋਨਾ ਵਾਇਰਸ ਦੇ ਚਲਦੇ ਉਹਨਾਂ ਨੂੰ ਰੱਦ ਕਰਨਾ ਪਿਆ ਇਸ ਲਈ ਇਹ ਪ੍ਰੈਸ ਕਾਨਫਰੰਸ ਰੱਖੀ ਗਈ। ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ ਇਸ ਲਈ ਪ੍ਰੋਗਰਾਮ ਨੂੰ ਰੱਦ ਕਰਨਾ ਪਿਆ ਸੀ।
Students
ਇਸ ਦੇ ਨਾਲ ਉਹਨਾਂ ਨੇ ਪੰਜਾਬ ਵਿਚ ਗੈਂਗਸਟਰ ਅਤੇ ਰੇਤ, ਡਰੱਗ, ਟਰਾਂਸਪੋਰਟ ਮਾਫੀਆ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਕ ਪੁਰਾਣੇ ਫੌਜੀ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਉਹ ਨਹੀਂ ਛੱਡਣਗੇ। ਉਹ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦਾ ਮਾਫੀਆ ਨਹੀਂ ਚੱਲਣ ਦੇਣਗੇ।
Students
ਉਹਨਾਂ ਅੱਗੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਭਾਰੀ ਗਿਣਤੀ ਵਿਚ ਅਸਲੇ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਦੀ ਸਰਕਾਰ ਨੇ ਟਾਰਗੇਟ ਕਿਲਿੰਗ ਦੇ ਮਾਮਲਿਆਂ ਨੂੰ ਸੁਲਝਾਇਆ ਹੈ। ਜੇ ਕੋਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰੇਗਾ ਤਾਂ ਉਹ ਆਪ ਹੀ ਇਸ ਦਾ ਸਾਹਮਣਾ ਕਰ ਲੈਣਗੇ।
Capt. Amrinder Singh
ਕਰਤਾਰਪੁਰ ਲਾਂਘੇ ਨੂੰ ਲੈ ਕੇ ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਲਚਲ ਮਚਾਈ ਹੋਈ ਹੈ ਜਿਸ ਦੇ ਮੱਦੇ ਨਜ਼ਰ ਕਰਤਾਰਪੁਰ ਲਾਂਘਾ ਵੀ ਬੰਦ ਕਰਨਾ ਪਿਆ ਪਰ ਹਾਲਾਤ ਠੀਕ ਹੋਣ ਤੇ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਸਖਤ ਕਦਮ ਚੁੱਕੇ ਗਏ ਹਨ।
ਉਹਨਾਂ ਅੱਗੇ ਦਸਿਆ ਕਿ ਇਸ ਤੋਂ ਇਲਾਵਾ ਨਸ਼ਿਆਂ ਖਿਲਾਫ ਵੀ ਲੜਾਈ ਜਾਰੀ ਹੈ। ਨਸ਼ਿਆਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਪੁਲਿਸ ਵਿਚ ਸਪੈਸ਼ਲ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ ਅਤੇ 3 ਸਾਲਾਂ ਦੇ ਵਕਫੇ ਦੌਰਾਨ ਪੰਜਾਬ ਪੁਲਿਸ ਨੇ ਐਨ.ਡੀ.ਪੀ.ਸੀ. ਐਕਟ ਤਹਿਤ 34,372 ਕੇਸ ਦਰਜ ਕੀਤੇ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।