
ਸਿੱਖਿਆ ਵਿਭਾਗ ਦੇ ਫੈਸਲੇ ਨੇ ਲੋਕਾਂ ਨੂੰ ਪਾਇਆ ਚੱਕਰਾਂ 'ਚ!
ਲੁਧਿਆਣਾ (ਰਾਜ ਸਿੰਘ)-ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ ਜਿਸਦੇ ਮੱਦੇਨਜ਼ਰ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਪਰ ਇਸ ਦੇ ਵਿਚਕਾਰ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਲਏ ਗਏ ਫੈਸਲੇ ਨੇ ਲੋਕਾਂ ਨੂੰ ਚੱਕਰਾਂ ਵਿਚ ਪਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਪੰਜਵੀਂ ਜਮਾਤ ਦੀ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ।
Corona virus
ਜਦ ਕਿ ਦੂਜੇ ਪਾਸੇ ਸਰਕਾਰ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ ਇਕ ਮਹੀਨੇ ਬਾਅਦ ਇਹ ਪ੍ਰੀਖਿਆਵਾਂ ਹੋਣਗੀਆਂ, ਜਦ ਕਿ ਦੂਜੇ ਪਾਸੇ ਇਸ ਫੈਸਲੇ ਦੇ ਉਲਟ ਛੋਟੇ ਬੱਚਿਆਂ ਨੂੰ ਹੀ ਸਕੂਲਾਂ ਵਿਚ ਪ੍ਰੀਖਿਆ ਲੈਣ ਲਈ ਬੁਲਾਇਆ ਜਾ ਰਿਹਾ ਹੈ। ਸਾਡੀ ਟੀਮ ਵੱਲੋਂ ਲੁਧਿਆਣਾ ਦੇ ਸਰਕਾਰੀ ਮਾਲਵਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ, ਪ੍ਰਿੰਸੀਪਲ ਨੇ ਖੁਦ ਕਿਹਾ ਕਿ ਇਹ ਫੈਸਲਾ ਦੁਚਿੱਤੀ ਭਰਿਆ ਜਰੂਰ ਹੈ।
Student
ਲੁਧਿਆਣਾ ਦੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕਰਨਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਜ਼ਰੂਰ ਮੁਲਤਵੀ ਕਰ ਦਿੱਤੀਆਂ ਹਨ ਪਰ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਨੇ, ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਦੁਚਿੱਤੀ ਭਰਿਆ ਹੈ ਪਰ ਸਿੱਖਿਆ ਵਿਭਾਗ ਨੇ ਕੁਝ ਸੋਚ ਸਮਝ ਕੇ ਹੀ ਇਹ ਫੈਸਲਾ ਲਿਆ ਹੋਵੇਗਾ।
Principal Karanjit Singh Grewal
ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਬੱਚਿਆਂ ਦੀਆਂ ਤਿਆਰੀਆਂ ਹੋ ਚੁਕੀਆਂ ਹਨ, ਉਨ੍ਹਾਂ ਕਿਹਾ ਕਿ ਬੱਚਿਆਂ ਦੇ ਵਿੱਚ ਆਪਸੀ ਦਾਇਰਾ ਬਣਾਇਆ ਜਾ ਰਿਹਾ ਹੈ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜੇਕਰ ਫਿਰ ਵੀ ਕੋਈ ਬੱਚਾ ਬਿਮਾਰ ਜਾਂ ਕੋਰੋਨਾ ਪੀੜਿਤ ਪਾਇਆ ਜਾਂਦਾ ਹੈ ਤਾਂ ਉਸ ਲਈ ਵਿਭਾਗ ਵੱਲੋਂ ਜੋ ਨਿਯਮ ਤੈਅ ਕੀਤੇ ਗਏ ਨੇ ਉਸ ਮੁਤਾਬਕ ਹੀ ਪ੍ਰੀਖਿਆ ਲਈ ਜਾਵੇਗੀ। ਉਧਰ ਦੂਜੇ ਪਾਸੇ ਪ੍ਰੀਖਿਆ ਦੇਣ ਪਹੁੰਚੇ ਬੱਚਿਆਂ ਨੇ ਕਿਹਾ ਕਿ ਉਹਨਾਂ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਉਹ ਪ੍ਰੀਖਿਆਵਾਂ ਦੇਣ ਲਈ ਤਿਆਰ ਹਨ।
Exams
ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦਾ ਕਹਿਰ ਪੰਜਾਬ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ। ਲਗਾਤਾਰ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਕੋਰੋਨਾ ਦੀ ਲਪੇਟ ਵਿਚ ਆ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵੱਡੇ ਬੱਚਿਆਂ ਨੂੰ ਛੱਡ ਕੇ ਛੋਟੇ ਬੱਚਿਆਂ ਦੀਆਂ ਪ੍ਰੀਖਿਆਵਾਂ ਕਰਵਾ ਰਹੀ ਹੈ ਜਦਕਿ ਉਹਨਾਂ ਵਿਚ ਕੋਰੋਨਾ ਨਿਯਮਾਂ ਦੀ ਪਾਲਣਾਂ ਕਰਨ ਦੀ ਸਮਰਥਾ ਵੱਡਿਆਂ ਵਿਦਿਆਰਥੀਆਂ ਤੋਂ ਕਿਤੇ ਘੱਟ ਹੁੰਦੀ ਹੈ