ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਮਾਮਲਾ ਦਰਜ
Published : Mar 16, 2021, 6:27 pm IST
Updated : Mar 16, 2021, 6:27 pm IST
SHARE ARTICLE
Congress sarpanch
Congress sarpanch

ਜਲਾਲਾਬਾਦ ਪੰਜਾਬ ਦੀ ਸਰਕਾਰ ਵੱਲੋਂ ਰੇਤ ਦੀ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ...

ਜਲਾਲਾਬਾਦ: ਜਲਾਲਾਬਾਦ ਪੰਜਾਬ ਦੀ ਸਰਕਾਰ ਵੱਲੋਂ ਰੇਤ ਦੀ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਰ ਦੂਜੇ ਪਾਸੇ ਮਾਨਯੋਗ ਹਾਈਕੋਰਟ ਅਤੇ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਪਿੰਡ ਟਿਵਾਣਾ ਕਲਾਂ  ਦੀ ਪੰਚਾਇਤ ਛੱਪੜ ਦੀ ਖ਼ੁਦਾਈ ਕਰਨ ਦੇ ਨਾਮ ’ਤੇ ਹਰ ਰੋਜ਼ ਦਿਨ ਤੇ ਰਾਤ ਨੂੰ ਪੋਪ ਲਾਈਨ ਰਾਹੀ ਗੈਰ ਕਾਨੂੰਨੀ ਮਾਈਨਿੰਗ ਕਰ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਰਹੀ ਹੈ।

Illegal MiningIllegal Mining

ਉੱਥੇ ਹੀ ਪੰਚਾਇਤੀ ਜ਼ਮੀਨ ਦਾ ਵੱਡੇ ਪੱਧਰ ’ਤੇ ਨੁਕਸਾਨ ਵੀ ਹੋ ਰਿਹਾ ਹੈ। ਜਿਕਰਯੋਗ ਗੱਲ ਇਹ ਹੈ ਕਿ ਛੱਪੜ ਦੇ ਨਾਲ ਹੀ ਕੁਝ ਦੂਰੀ ’ਤੇ ਸਰਕਾਰੀ ਮਿਡਲ ਸਕੂਲ ਸਥਿਤ ਹੈ ਜੇਕਰ ਇਸ ਤਰ੍ਹਾਂ ਹੀ ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਚੱਲਦੀ ਰਹੀ ਤਾਂ ਆਉਣ ਵਾਲੇ ਸਮੇਂ ’ਚ ਕੀਤੇ ਨਾ ਕੀਤੇ ਇਹ ਖੱਡ ਵਿਦਿਆਰਥੀਆਂ ਲਈ ਵੱਡਾ ਹਾਦਸਾ ਹੋਣ ਦਾ ਕਾਰਨ ਵੀ ਬਣ ਸਕਦੀ ਹੈ।

Illegal MiningIllegal Mining

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ’ਤੇ ਇੰਡਸਟਰੀ ਮਾਈਨਿੰਗ ਵਿਭਾਗ ਪੰਜਾਬ ਚੰਡੀਗੜ ਬਲਜੀਤ ਸਿੰਘ ਭੁੱਲਰ ਐਸ.ਪੀ ਨੇ ਸਮੇਤ ਪੁਲਸ ਪਾਰਟੀ ਦੇ ਨਾਲ ਉਪਰੋਕਤ ਛੱਪੜ ਵਿਖੇ ਪੁੱਜ ਕੇ ਕਾਰਵਾਈ ਕਰਦੇ ਹੋਏ ਪਿੰਡ ਦੇ ਮੌਜੂਦਾ ਸਰਪੰਚ ’ਤੇ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਐੱਸ ਐੱਚ ਓ ਮਲਕੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਇੰਡਸਟਰੀ ਮਾਈਨਿੰਗ ਵਿਭਾਗ ਪੰਜਾਬ ਬਲਜੀਤ ਸਿੰਘ ਭੁੱਲਰ ਐਸ.ਪੀ ਦੇ ਨਿਰਦੇਸ਼ਾਂ ’ਤੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਊਰਫ ਬਿੱਟੂ ਪੁੱਤਰ ਦੇਸਾ ਸਿੰਘ ਵਾਸੀ ਟਿਵਾਣਾ ਕਲਾਂ ਦੇ ਖ਼ਿਲਾਫ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 62 ਅਧੀਨ ਧਾਰਾ 379,420 ਮਾਈਨਿੰਗ ਐਕਟ 21(1)4(1) ਦੇ ਤਹਿਤ ਮਾਮਲਾ ਦਰਜ ਕਰ ਕੇ ਉਕਤ ਦੋਸ਼ੀ ਦੀ ਗ੍ਰਿਫਤਾਰੀ ਲਈ ਪੁਲਸ ਦੇ ਵੱਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ  ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement