ਸੂਬੇ ਵਿਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ
Published : Mar 16, 2021, 7:28 am IST
Updated : Mar 16, 2021, 11:04 am IST
SHARE ARTICLE
PSEB
PSEB

ਇਕ ਮਹੀਨਾ ਲਈ ਕੀਤੀਆਂ ਮੁਲਤਵੀ

ਐਸ.ਏ.ਐਸ ਨਗਰ(ਸੁਖਦੀਪ ਸਿੰਘ ਸੋਈ): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਮਾਰਚ 2021 ਵਿਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ  ਪ੍ਰੀਖਿਆਵਾਂ ਸੂਬੇ ਵਿਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇਕ ਮਹੀਨੇ  ਲਈ ਮੁਲਤਵੀ ਕਰ ਦਿਤੀਆਂ ਗਈਆਂ ਹਨ।

PSEBPSEB

ਪੰਜਾਬ ਸਕੂਲ ਸਿਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵਲੋਂ ਜਾਰੀ ਜਾਣਕਾਰੀ ਅਨੁਸਾਾਰ 22 ਮਾਰਚ ਤੋਂ ਆਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ)  ਤਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 4 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤਕ ਕਰਵਾਈ ਜਾਵੇਗੀ।

PSEB PSEB

ਕੰਟਰੋਲਰ ਪਰੀਖਿਆਵਾਂ ਵਲੋਂ ਦਿਤੀ ਹੋਰ ਜਾਣਕਾਰੀ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤਕ ਹੋਵੇਗਾ। ਇਹ ਪ੍ਰੀਖਿਆਵਾਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ  ਸਥਾਪਤ ਪ੍ਰੀਖਿਆ ਕੇਂਦਰਾਂ ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲੇ ਹੀ ਕੀਤਾ ਜਾਵੇਗਾ। ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿਖਿਆ ਬੋਰਡ ਦੀ ਵੈੱਬ-ਸਾਈਟ ਵੇਖੀ ਜਾਵੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement