
ਗਿੱਦੜਬਾਹਾ ਤੋ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ...
ਚੰਡੀਗੜ੍ਹ: ਗਿੱਦੜਬਾਹਾ ਤੋ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿਠੀ ਵਿਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਜੇ ਵੀ ਸਰਕਾਰੀ ਰਿਹਾਇਸ਼ ਅਤੇ ਕੇਂਦਰੀ ਮੰਤਰੀ ਨੂੰ ਮਿਲਣ ਵਾਲੀ ਸੁਰਖਿਆ ਦੀ ਵਰਤੋ ਕੀਤੀ ਜਾ ਰਹੀ ਹੈ ਪਰ ਤੁਹਾਡੇ ਵਿਭਾਗ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀ ਕੀਤੀ ਗਈ।
Application
ਕੁਝ ਮਹੀਨੇ ਪਹਿਲਾ ਤੁਸੀਂ ਪ੍ਰਿਅੰਕਾ ਗਾਂਧੀ ਕੋਲੋ ਇਹ ਕਹਿ ਕਿ ਬੰਗਲਾ ਖਾਲੀ ਕਰਵਾਇਆ ਸੀ ਕਿ ਉਹ ਇਹ ਸੇਵਾਵਾ ਨਹੀ ਲੈ ਸਕਦੇ ਅਤੇ ਪ੍ਰਿਅੰਕਾ ਗਾਂਧੀ ਨੇ ਇਹ ਸਰਕਾਰੀ ਘਰ ਖਾਲੀ ਵੀ ਕਰ ਦਿਤਾ ਸੀ। ਪਰ ਹੁਣ 6 ਮਹੀਨੇ ਤੋ ਉਪਰ ਦਾ ਸਮਾ ਹੋ ਚੁਕਿਆ ਹੈ ਪਰ ਤੁਹਾਡੇ ਵਿਭਾਗ ਵਲੋਂ ਹਰਸਿਮਰਤ ਕੌਰ ਬਾਦਲ ਤੋਂ ਘਰ ਖਾਲੀ ਕਰਵਾਉਣ ਲਈ ਕੋਈ ਕਾਰਵਾਈ ਨਹੀ ਕੀਤੀ ਗਈ।
harsimrat kaur Badal
ਹੁਣ ਉਹ ਸਿਰਫ ਸਾਂਸਦ ਹੈ ਅਤੇ ਕੈਬਨਿਟ ਮੰਤਰੀ ਦਾ ਅਹੁਦਾ ਉਸ ਕੋਲ ਨਹੀ ਹੈ। ਤੁਸੀਂ ਉਹ ਘਰ ਖਾਲੀ ਕਿਉਂ ਨਹੀ ਕਰਵਾਉਂਦੇ। ਅਜਿਹਾ ਵਤੀਰਾ ਇਹ ਦਰਸਾਉਂਦਾ ਹੈ ਕਿ ਅਜੇ ਵੀ ਬੀਜੇਪੀ ਅਤੇ ਅਕਾਲੀ ਦਲ ਵਿਚ ਸੁਵੀਧਾਵਾਂ ਦਾ ਗਠਜੋੜ ਬਰਕਾਰ ਹੈ ਅਤੇ ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਾਰਿਆਂ ਲਈ ਇਕ ਸਮਾਨ ਵਰਤਾਉ ਹੋਣਾ ਚਾਹੀਦਾ ਹੈ ਅਤੇ ਅਗਲੇ 15 ਦਿਨ ਦੇ ਅੰਦਰ ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਦਿਤੀ ਹੋਈ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਦੀ ਕਿਰਪਾਲਤਾ ਕਰੋ।
Raja Warring
ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਦਿਨਾਂ ਵਿਚ ਕੋਈ ਐਕਸ਼ਨ ਨਾ ਲੈ ਕੇ ਮੈਨੂੰ ਆਪਣੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਮਜਬੂਰ ਨਹੀ ਕਰੋਗੇ।