ਮੇਘਾਲਿਆ ਦੇ ਰਾਜਪਾਲ ਨੇ ਸਰਕਾਰ ਨੂੰ ਹੰਕਾਰ ਛੱਡ, ਕਿਸਾਨਾਂ ਦਾ ਅਪਮਾਨ ਨਾ ਕਰਨ ਲਈ ਕਿਹਾ
Published : Mar 16, 2021, 12:09 am IST
Updated : Mar 16, 2021, 12:09 am IST
SHARE ARTICLE
image
image

ਮੇਘਾਲਿਆ ਦੇ ਰਾਜਪਾਲ ਨੇ ਸਰਕਾਰ ਨੂੰ ਹੰਕਾਰ ਛੱਡ, ਕਿਸਾਨਾਂ ਦਾ ਅਪਮਾਨ ਨਾ ਕਰਨ ਲਈ ਕਿਹਾ

ਮੈਂ ਸਿੱਖਾਂ ਨੂੰ ਜਾਣਦਾ ਹਾਂ ਇਹ ਕਿਸੇ ਵੀ ਗੱਲ ਨੂੰ 300 ਸਾਲ ਤਕ ਵੀ ਯਾਦ ਰਖਦੇ ਹਨ : ਸਤਿਆਪਾਲ ਮਲਿਕ

ਨਵੀਂ ਦਿੱਲੀ, 15 ਮਾਰਚ : ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦਾ ਪੱਖ ਲੈਂਦਿਆਂ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਹੈ ਕਿ ਜਿਸ ਦੇਸ਼ ਦਾ ਕਿਸਾਨ ਤੇ ਜਵਾਨ ਅਸੰਤੁਸ਼ਟ ਹੋਵੇ, ਉਹ ਦੇਸ਼ ਕਦੀ ਅੱਗੇ ਨਹੀਂ ਵਧ ਸਕਦਾ।
ਉਨ੍ਹਾਂ ਕਿਹਾ ਜੇਕਰ ਕੇਂਦਰ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦੇ ਦਿੰਦੀ ਹੈ ਤਾਂ ਕਿਸਾਨ ਮੰਨ ਜਾਣਗੇ। ਰਾਜਪਾਲ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਇਹ ਮਸਲਾ ਹੱਲ ਹੋ ਜਾਵੇ ਅਤੇ ਜਿਥੇ ਤਕ ਜਾਣ ਦੀ ਲੋੜ ਪਈ ਉੱਥੇ ਤਕ ਜਾਵਾਂਗਾ।
ਉਨ੍ਹਾਂ ਕਿਹਾ ਕਿ, ‘ਅੱਜ ਦੀ ਤਰੀਕ ਵਿਚ ਕਿਸਾਨਾਂ ਦੇ ਪੱਖ ਵਿਚ ਕੋਈ ਵੀ ਕਾਨੂੰਨ ਲਾਗੂ ਨਹੀਂ ਹੈ। ਇਸ ਸਥਿਤੀ ਨੂੰ ਠੀਕ ਕਰਨਾ ਚਾਹੀਦਾ ਹੈ। ਜਿਸ ਦੇਸ਼ ਦਾ ਕਿਸਾਨ ਤੇ ਜਵਾਨ ਅਸੰਤੁਸ਼ਟ ਰਹੇਗਾ, ਉਸ ਦੇਸ਼ ਨੂੰ ਕੋਈ ਨਹੀਂ ਬਚਾ ਸਕਦਾ। ਇਸ ਲਈ ਅਪਣੀ ਫੌਜ ਅਤੇ ਕਿਸਾਨਾਂ ਨੂੰ ਸੰਤੁਸ਼ਟ ਕਰੋ’। ਸਤਿਆਪਾਲ ਮਲਿਕ ਨੇ ਕਿਹਾ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦਾ ਰੌਲਾ ਪੈਣ ’ਤੇ ਰਾਤ ਸਮੇਂ ਮੈਂ ਫ਼ੋਨ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਰੁਕਵਾਈ ਸੀ। 
ਅਪਰੇਸ਼ਨ ਬਲੂ ਸਟਾਰ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਮੈਂ ਸਿੱਖਾਂ ਨੂੰ ਜਾਣਦਾ ਹਾਂ। ਉਨ੍ਹਾਂ ਕਿਹਾ, ‘ਜਦੋਂ ਇੰਦਰਾ ਗਾਂਧੀ ਨੇ ਅਪਰੇਸ਼ਨ ਬਲੂ ਸਟਾਰ ਕਰਵਾਇਆ ਸੀ, ਤਾਂ ਉਨ੍ਹਾਂ ਨੇ ਅਪਣੇ ਫਾਰਮ ਹਾਊਸ ’ਤੇ ਇਕ ਮਹੀਨੇ ਤਕ ਪੂਜਾ ਕਰਵਾਈ ਸੀ’। ਉਨ੍ਹਾਂ ਕਿਹਾ, ‘ਅਰੁਣ ਨਹਿਰੂ ਨੇ ਮੈਨੂੰ ਦਸਿਆ ਕਿ ਇੰਦਰਾ ਗਾਂਧੀ ਜਾਣਦੀ ਸੀ ਕਿ ਅਕਾਲ ਤਖ਼ਤ ਤੋੜਿਆ ਹੈ ਤਾਂ ਸਿੱਖ ਮੈਨੂੰ ਨਹੀਂ ਛੱਡਣਗੇ’।
ਮੇਘਾਲਿਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਤੋਂ ਖਾਲੀ ਹੱਥ ਨਾ ਮੋੜਨਾ ਕਿਉਂਕਿ ਇਹ ਸਰਦਾਰ 300 ਸਾਲ ਤਕ ਕਿਸੇ ਵੀ ਗੱਲ ਨੂੰ ਯਾਦ ਰਖਦੇ ਹਨ।
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨਾਂ ‘ਤੇ ਫੋਰਸ ਦੀ ਵਰਤੋਂ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੱਤਿਆਪਾਲ ਮਲਿਕ ਦਾ ਇਕ ਸਾਲ ਵਿਚ ਤਿੰਨ ਵਾਰ ਤਬਾਦਲਾ ਹੋ ਚੁੱਕਾ ਹੈ। 30 ਸਤੰਬਰ 2017 ਨੂੰ ਸਤਿਆਪਾਲ ਮਲਿਕ ਨੂੰ ਬਿਹਾਰ ਦਾ ਰਾਜਪਾਲ ਬਣਾਇਆ ਗਿਆ ਸੀ ਪਰ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ 
ਹੀ ਉਨ੍ਹਾਂ ਨੂੰ 23 ਅਗੱਸਤ 2018 ਨੂੰ ਜੰਮੂ ਕਸ਼ਮੀਰ ਦਾ ਉਪ-ਰਾਜਪਾਲ ਬਣਾਇਆ ਗਿਆ। ਬਾਅਦ ਵਿਚ ਉਨ੍ਹਾਂ ਨੂੰ 30 ਅਕਤੂਬਰ 2019 ਨੂੰ ਗੋਆ ਦਾ ਰਾਜਪਾਲ ਬਣਾਇਆ ਗਿਆ। ਇਸ ਤੋਂ ਬਾਅਦ ਤਬਾਦਲਾ ਕਰਕੇ ਉਨ੍ਹਾਂ ਨੂੰ ਮੇਘਾਲਿਆ ਭੇਜ ਦਿੱਤਾ ਗਿਆ। (ਪੀਟੀਆਈ)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement