ਨਿਮਰ ਅਤੇ ਜ਼ਿੰਮੇਵਾਰ ਬਣੋ, ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ
Published : Mar 16, 2022, 5:07 pm IST
Updated : Mar 16, 2022, 5:07 pm IST
SHARE ARTICLE
BHAGWANT MANN
BHAGWANT MANN

'ਆਪ' ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ

 

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਹਮੇਸ਼ਾ ਸਾਰਿਆਂ ਦਾ ਹੁੰਦਾ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਅਜਾਇਬ ਘਰ ਤੇ ਯਾਦਗਾਰ ਵਿਖੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਵੱਡੇ ਫਤਵੇ ਤੋਂ ਬਹੁਤ ਖੁਸ਼ ਹਨ।

 

 

Bhagwant MaanBhagwant Maan

 

ਉਹਨਾਂ ਕਿਹਾ ਕਿ ਸਾਨੂੰ ਹੁਣ ਵਧੇਰੇ ਜ਼ਿੰਮੇਵਾਰ ਬਣਨਾ ਚਾਹੀਦਾ ਹੈ ਅਤੇ ਹੰਕਾਰੀ ਨਹੀਂ ਹੋਣਾ ਚਾਹੀਦਾ ਕਿਉਂਕਿ 'ਹੰਕਾਰ ਦਾ ਸਿਰ ਹਮੇਸ਼ਾ ਨੀਵਾਂ ਹੁੰਦਾ ਹੈ'। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕ ਰਿਹਾ ਹੈ ਕਿਉਂਕਿ ਪਹਿਲਾਂ ਸਟੇਡੀਅਮ ਅਤੇ ਮਹਿਲਾਂ ਤੋਂ ਹਲਫ਼ ਸਮਾਰੋਹ ਹੁੰਦੇ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਲੋਕਾਂ ਨੇ ਬਿਨਾਂ ਕਿਸੇ ਸਵਾਰਥ ਜਾਂ ਲਾਲਚ ਦੇ ਨਿਡਰ ਹੋ ਕੇ 'ਆਪ' ਨੂੰ ਵੋਟ ਦਿੱਤੀ ਹੈ।

BHAGWANT MANN
BHAGWANT MANN

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਾਨੂੰ ਹੁਣ ਸੱਚਮੁੱਚ ਆਜ਼ਾਦੀ ਮਿਲ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਬੀਤੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ। ਉਨ੍ਹਾਂ ਕਿਹਾ ਕਿ 20 ਫਰਵਰੀ, 2022 ਦਾ ਦਿਨ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਲੋਕਾਂ ਨੇ ਬਿਨਾਂ ਕਿਸੇ ਪ੍ਰਭਾਵ ਅਤੇ ਜ਼ਬਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਦਾ ਨਤੀਜਾ 10 ਮਾਰਚ, 2022 ਨੂੰ ਐਲਾਨਿਆ ਗਿਆ ਅਤੇ ਇਸ ਤਰ੍ਹਾਂ ਮਹਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਹੋਇਆ। 

BHAGWANT MANNBHAGWANT MANN

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੱਜ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ ਅਤੇ ਇੱਕ ਵੀ ਦਿਨ ਬਰਬਾਦ ਨਹੀਂ ਹੋਵੇਗਾ ਕਿਉਂਕਿ ਪੰਜਾਬ ਵਿੱਚ ਤਬਦੀਲੀ ਲਿਆਉਣ ਲਈ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾਵੇਗੀ। 

 

 

ਭਗਵੰਤ ਮਾਨ ਨੇ ਕਿਹਾ, “ਇਹ ਸੱਚਮੁੱਚ ਬਹੁਤ ਤਰਸਯੋਗ ਹੈ ਕਿ ਪੰਜਾਬ ਵਰਗੇ ਅਗਾਂਹਵਧੂ ਸੂਬੇ ਦੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਸਾਡੀ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸਨ ਪ੍ਰਦਾਨ ਕਰਨ ਲਈ ਭ੍ਰਿਸ਼ਟਾਚਾਰ ਅਤੇ ਹੋਰ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।” ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਅਜਿਹੀਆਂ ਲੋਕ ਪੱਖੀ ਪਹਿਲਕਦਮੀਆਂ ਨਵੀਂ ਚੁਣੀ ਗਈ ਸਰਕਾਰ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਅਤੇ ਭਰੋਸਾ ਪੈਦਾ ਕਰਨਗੀਆਂ।

BHAGWANT MANNBHAGWANT MANN

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਤਾਣੀ ਬਹੁਤ ਉਲਝੀ ਹੋਈ ਸੀ ਪਰ ਇਸ ਨੂੰ ਸੂਬੇ ਦੇ ਵਡੇਰੇ ਹਿੱਤ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਨਾਲ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਵੱਖਰੀ ਪਾਰਟੀ ਬਣਾਉਣ ਦੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ (ਕੇਜਰੀਵਾਲ) ਭਾਰਤ ਦੀ ਰਾਜਨੀਤੀ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਇੱਕੋ-ਇੱਕ ਮਿਸ਼ਨ ਨਾਲ 20 ਦਿਨ ਅੰਨ ਪਾਣੀ ਵੀ ਤਿਆਗਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਆਮ ਆਦਮੀ ਪਾਰਟੀ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

 

BHAGWANT MANN
BHAGWANT MANN

 

ਖਟਕੜ ਕਲਾਂ ਵਿਖੇ ਆਇਆ ਲੋਕਾਂ ਦਾ ਹੜ੍ਹ: ਪੰਜਾਬ ਦੇ ਹਰ ਕੋਨੇ ਤੋਂ ਲੱਖਾਂ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਹੁੰਮ ਹੁੰਮਾ ਕੇ ਪਹੁੰਚੇ। ਖਟਕੜ ਕਲਾਂ ਦੀ ਪਵਿੱਤਰ ਧਰਤੀ ਉੱਤੇ ਬਸੰਤੀ ਪੱਗਾਂ ਅਤੇ ਦੁਪੱਟੇ ਸਜਾ ਕੇ ਪਹੁੰਚੇ ਪੰਜਾਬੀਆਂ ਨਾਲ ਮੁੱਖ ਪੰਡਾਲ ਅਤੇ ਸਮੁੱਚੀ ਫਿਜ਼ਾ ਬਸੰਤੀ ਰੰਗ ਵਿਚ ਰੰਗੀ ਗਈ। ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਸਮੇਤ ਪੰਡਾਲ ਵਿਚ ਹਾਜ਼ਰ ਲੋਕ ਇਨਕਲਾਬ ਜ਼ਿੰਦਾਬਾਦ, ਬੋਲੇ ਸੋ ਨਿਹਾਲ…, ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

BHAGWANT MANNBHAGWANT MANN

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement