
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪੰਜ ਚੋਣ ਵਾਲੇ ਰਾਜਾਂ ਦੇ ਪਾਰਟੀ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ ਸੀ
ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਟਵੀਟ ਕਰਕੇ ਅਸਤੀਫ਼ੇ ਦਾ ਐਲਾਨ ਕੀਤਾ ਹੈ।
As desired by the Congress President I have sent my resignation … pic.twitter.com/Xq2Ne1SyjJ
— Navjot Singh Sidhu (@sherryontopp) March 16, 2022
ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪੰਜ ਚੋਣ ਵਾਲੇ ਰਾਜਾਂ ਦੇ ਪਾਰਟੀ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ ਹੈ।
PHOTO
ਕਾਂਗਰਸ ਪ੍ਰਧਾਨ ਗਾਂਧੀ ਦੇ ਇਸ ਨਿਰਦੇਸ਼ ਤੋਂ ਕੁਝ ਦੇਰ ਬਾਅਦ ਹੀ ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗਣੇਸ਼ ਗੋਡਿਆਲ ਅਤੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਆਪਣੇ ਅਸਤੀਫ਼ਿਆਂ ਦਾ ਐਲਾਨ ਕਰ ਦਿੱਤਾ।
Navjot Sidhu
ਵਰਣਨਯੋਗ ਹੈ ਕਿ ਪੰਜਾਬ ਵਿਚ ਕਾਂਗਰਸ ਨੂੰ ਆਮ ਆਦਮੀ ਪਾਰਟੀ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਸ ਨੂੰ ਸਿਰਫ਼ 18 ਸੀਟਾਂ ਮਿਲੀਆਂ ਸਨ। ਸਿੱਧੂ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਹਾਰ ਗਏ ਸਨ।